Connect with us

India

ਮੈਕਸੀਕੋ ਵਿਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Published

on

EARTHQUAKE : ਮੈਕਸੀਕੋ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਸਕੇਲ ‘ਤੇ ਭੂਚਾਲ ਦੀ ਤੀਬਰਤਾ 5.2 ਦਰਜ ਕੀਤੀ ਗਈ ਹੈ। ਭੂਚਾਲ ਤੋਂ ਬਾਅਦ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਦੇਖਣ ਨੂੰ ਮਿਲਿਆ ਅਤੇ ਕਈ ਲੋਕ ਸੁਰੱਖਿਆ ਲਈ ਘਰਾਂ ਤੋਂ ਬਾਹਰ ਨਿਕਲ ਆਏ।

ਮੈਕਸੀਕੋ ਵਿੱਚ ਇੱਕ ਵਾਰ ਫਿਰ ਧਰਤੀ ਕੰਬੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ, ਦੇਸ਼ ਦੇ ਕੁਝ ਹਿੱਸਿਆਂ ਵਿੱਚ 5.2 ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਆਉਣ ਨਾਲ ਲੋਕਾਂ ਵਿੱਚ ਹਫੜਾ-ਦਫੜੀ ਮਚ ਗਈ ਅਤੇ ਉਹ ਤੁਰੰਤ ਖੁੱਲ੍ਹੀਆਂ ਥਾਵਾਂ ਵੱਲ ਦੌੜ ਪਏ।

ਫਿਲਹਾਲ ਕਿਸੇ ਵੱਡੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਹਾਲਾਂਕਿ, ਸਥਾਨਕ ਪ੍ਰਸ਼ਾਸਨ ਵੱਲੋਂ ਹਾਲਾਤਾਂ ‘ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ।

ਮਾਹਿਰਾਂ ਦਾ ਕਹਿਣਾ ਹੈ ਕਿ ਭੂਚਾਲ ਤੋਂ ਬਾਅਦ ਆਫਟਰਸ਼ਾਕਸ ਦਾ ਖਤਰਾ ਵੀ ਬਣਿਆ ਰਹਿੰਦਾ ਹੈ, ਇਸ ਲਈ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।

: