ਚੰਡੀਗੜ੍ਹ, 26 ਮਈ : ਚੰਡੀਗੜ੍ਹ ਵਿੱਚ ਕੋਰੋਨਾ ਦੇ ਮਾਮਲੇ ਦਿਨੋਂ ਦਿਨ ਵੱਧ ਰਹੇ ਹਨ। ਬਾਪੂਧਾਮ ਕਾਲੋਨੀ ‘ਚ ਡੇਢ ਸਾਲਾ ਬੱਚੇ ਸਮੇਤ 2 ਨਵੇਂ ਮਰੀਜ਼ਾਂ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਪਾਈ ਗਈ ਹੈ। ਦੱਸ ਦਈਏ ਇਨ੍ਹਾਂ ਮਾਮਲਿਆਂ ਤੋਂ ਬਾਅਦ ਸ਼ਹਿਰ ‘ਚ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 278 ਤੱਕ ਪੁੱਜ ਗਈ ਹੈ।