National
ਵੈਨੇਜ਼ੁਏਲਾ ‘ਚ ਭੂਚਾਲ ਨੇ ਮਚਾਈ ਤਬਾਹੀ
ਖਣੀ ਅਮਰੀਕੀ ਦੇਸ਼ ਵੈਨੇਜ਼ੁਏਲਾ ਵਿੱਚ ਆਏ ਦੋ ਤਾਕਤਵਰ ਭੂਚਾਲਾਂ ਨੇ ਭਾਰੀ ਤਬਾਹੀ ਮਚਾ ਦਿੱਤੀ ਹੈ। ਰਾਹਤ ਅਤੇ ਬਚਾਅ ਕਾਰਜ ਜਾਰੀ ਹਨ, ਜਦਕਿ ਮਲਬੇ ਹੇਠਾਂ ਫਸੇ ਲੋਕਾਂ ਨੂੰ ਬਚਾਉਣ ਲਈ ਜੰਗੀ ਪੱਧਰ ‘ਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਵੈਨੇਜ਼ੁਏਲਾ ਵਿੱਚ ਆਏ ਦੋ ਸ਼ਕਤੀਸ਼ਾਲੀ ਭੂਚਾਲਾਂ ਤੋਂ ਬਾਅਦ ਮੌਤਾਂ ਦਾ ਅੰਕੜਾ ਲਗਾਤਾਰ ਵੱਧ ਰਿਹਾ ਹੈ। ਤਾਜ਼ਾ ਜਾਣਕਾਰੀ ਮੁਤਾਬਕ ਹੁਣ ਤੱਕ 188 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 1,500 ਤੋਂ ਵੱਧ ਲੋਕ ਜ਼ਖਮੀ ਹਨ। ਇਸ ਤੋਂ ਇਲਾਵਾ ਸੈਂਕੜੇ ਲੋਕਾਂ ਦੇ ਮਲਬੇ ਹੇਠਾਂ ਫਸੇ ਹੋਣ ਦਾ ਖ਼ਦਸ਼ਾ ਹੈ ਅਤੇ ਕਈ ਲੋਕ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ।
ਭੂਚਾਲਾਂ ਦੀ ਤੀਬਰਤਾ 7.2 ਅਤੇ 7.5 ਮੈਗਨੀਟਿਊਡ ਦਰਜ ਕੀਤੀ ਗਈ। ਦੋਵੇਂ ਝਟਕੇ ਕੁਝ ਸਕਿੰਟਾਂ ਦੇ ਅੰਤਰ ਨਾਲ ਆਏ, ਜਿਸ ਕਾਰਨ ਰਾਜਧਾਨੀ ਕਰਾਕਾਸ ਸਮੇਤ ਉੱਤਰੀ ਤੱਟੀ ਇਲਾਕਿਆਂ ਵਿੱਚ ਕਈ ਇਮਾਰਤਾਂ ਢਹਿ ਗਈਆਂ ਅਤੇ ਵੱਡੇ ਪੱਧਰ ‘ਤੇ ਜਾਨ-ਮਾਲ ਦਾ ਨੁਕਸਾਨ ਹੋਇਆ।
ਸਰਕਾਰ ਨੇ ਪ੍ਰਭਾਵਿਤ ਇਲਾਕਿਆਂ ਵਿੱਚ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ। ਫੌਜ, ਰਾਹਤ ਏਜੰਸੀਆਂ ਅਤੇ ਸਵੈਸੇਵੀ ਸੰਸਥਾਵਾਂ ਬਚਾਅ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ। ਕਈ ਦੇਸ਼ਾਂ ਅਤੇ ਅੰਤਰਰਾਸ਼ਟਰੀ ਸੰਸਥਾਵਾਂ ਨੇ ਵੀ ਵੈਨੇਜ਼ੁਏਲਾ ਨੂੰ ਮਾਨਵਤਾਵਾਦੀ ਮਦਦ ਦੀ ਪੇਸ਼ਕਸ਼ ਕੀਤੀ ਹੈ।
ਮਾਹਿਰਾਂ ਨੇ ਚੇਤਾਵਨੀ ਦਿੱਤੀ ਹੈ ਕਿ ਲਗਾਤਾਰ ਆ ਰਹੇ ਆਫਟਰਸ਼ਾਕਸ ਕਾਰਨ ਹਾਲਾਤ ਹੋਰ ਵੀ ਗੰਭੀਰ ਹੋ ਸਕਦੇ ਹਨ। ਇਸ ਲਈ ਲੋਕਾਂ ਨੂੰ ਖ਼ਰਾਬ ਹੋ ਚੁੱਕੀਆਂ ਇਮਾਰਤਾਂ ਤੋਂ ਦੂਰ ਰਹਿਣ ਅਤੇ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ।
