Connect with us

News

ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਵੱਡਾ ਐਕਸ਼ਨ, ਮੁਹਾਲੀ ‘ਚ ਹੋਵੇਗਾ ਪ੍ਰਦਰਸ਼ਨ

Published

on

ਮੁਹਾਲੀ ਵਿੱਚ ਇੱਕ ਵਾਰ ਫਿਰ ਕਿਸਾਨ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਵੱਡਾ ਪ੍ਰਦਰਸ਼ਨ ਕਰਨ ਜਾ ਰਹੀਆਂ ਹਨ। ਕਿਸਾਨ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋਣਗੇ, ਜਿੱਥੋਂ ਉਹ ਸਰਕਾਰ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰਨਗੇ। ਪ੍ਰਸ਼ਾਸਨ ਵੱਲੋਂ ਵੀ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾ ਰਹੇ ਹਨ।

ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਮੁਹਾਲੀ ਵਿੱਚ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ। ਇਸ ਤਹਿਤ ਵੱਡੀ ਗਿਣਤੀ ਵਿੱਚ ਕਿਸਾਨ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋਣਗੇ ਅਤੇ ਉਥੋਂ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਨਗੇ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

ਸੁਰੱਖਿਆ ਦੇ ਸਖ਼ਤ ਪ੍ਰਬੰਧ….

ਪ੍ਰਦਰਸ਼ਨ ਨੂੰ ਧਿਆਨ ਵਿੱਚ ਰੱਖਦਿਆਂ ਮੁਹਾਲੀ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ। ਟ੍ਰੈਫਿਕ ਨੂੰ ਸੁਚਾਰੂ ਰੱਖਣ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੰਭਵ ਹੋਵੇ ਤਾਂ ਬਦਲਵੇਂ ਰੂਟਾਂ ਦੀ ਵਰਤੋਂ ਕਰਨ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਤੋਂ ਬਚਿਆ ਜਾ ਸਕੇ।