Connect with us

Punjab

ਅੰਮ੍ਰਿਤਸਰ ਸਮੇਤ ਪੰਜਾਬ ਦੇ ਕਈ ਥਾਂਵਾ ‘ਤੇ ਮੀਂਹ

Published

on

ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਅੰਮ੍ਰਿਤਸਰ ਸਮੇਤ ਸੂਬੇ ਦੇ ਕਈ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ, ਜਦਕਿ ਕਈ ਥਾਵਾਂ ‘ਤੇ ਕਾਲੇ ਬੱਦਲ ਛਾਏ ਹੋਏ ਹਨ। ਮੀਂਹ ਅਤੇ ਬੱਦਲਵਾਈ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ।

ਮੌਸਮ ਵਿਭਾਗ ਮੁਤਾਬਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਸਰਗਰਮ ਹੈ ਅਤੇ ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਉੱਤਰੀ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਵੀ ਪੈ ਸਕਦਾ ਹੈ।

ਅੰਮ੍ਰਿਤਸਰ ਸਮੇਤ ਕਈ ਥਾਵਾਂ ‘ਤੇ ਸਵੇਰ ਤੋਂ ਹੀ ਮੌਸਮ ਬਦਲਿਆ ਹੋਇਆ ਨਜ਼ਰ ਆ ਰਿਹਾ ਹੈ। ਅਸਮਾਨ ਵਿੱਚ ਕਾਲੇ ਬੱਦਲ ਛਾਏ ਹੋਏ ਹਨ ਅਤੇ ਕਈ ਇਲਾਕਿਆਂ ਵਿੱਚ ਮੀਂਹ ਦੀਆਂ ਬੂੰਦਾਂ ਨੇ ਮੌਸਮ ਨੂੰ ਸੁਹਾਵਣਾ ਬਣਾ ਦਿੱਤਾ ਹੈ।

ਮੌਸਮ ਵਿਭਾਗ ਵੱਲੋਂ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਭਾਰੀ ਮੀਂਹ, ਗਰਜ-ਚਮਕ ਅਤੇ ਬਿਜਲੀ ਡਿੱਗਣ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ ਹੋਰ ਕਈ ਜ਼ਿਲ੍ਹਿਆਂ ਵਿੱਚ ਵੀ ਮੀਂਹ ਦੀ ਸੰਭਾਵਨਾ ਬਣੀ ਹੋਈ ਹੈ।

ਮੌਸਮ ਕੇਂਦਰ ਚੰਡੀਗੜ੍ਹ ਦੀ ਤਾਜ਼ਾ ਜਾਣਕਾਰੀ ਮੁਤਾਬਕ 11 ਤੋਂ 12 ਜੁਲਾਈ ਦੌਰਾਨ ਪੰਜਾਬ ਦੇ ਉੱਤਰੀ ਹਿੱਸਿਆਂ ਵਿੱਚ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਕਈ ਇਲਾਕਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ।

ਦੂਜੇ ਪਾਸੇ ਮੀਂਹ ਕਾਰਨ ਜਿੱਥੇ ਤਾਪਮਾਨ ਵਿੱਚ ਰਾਹਤ ਮਿਲੀ ਹੈ, ਉੱਥੇ ਹੀ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਦੀ ਸਮੱਸਿਆ ਵੀ ਸਾਹਮਣੇ ਆ ਸਕਦੀ ਹੈ। ਲੋਕਾਂ ਨੂੰ ਖਰਾਬ ਮੌਸਮ ਦੌਰਾਨ ਬਿਜਲੀ ਦੇ ਖੰਭਿਆਂ ਅਤੇ ਤਾਰਾਂ ਤੋਂ ਦੂਰ ਰਹਿਣ ਅਤੇ ਮੌਸਮ ਵਿਭਾਗ ਦੀਆਂ ਚੇਤਾਵਨੀਆਂ ‘ਤੇ ਨਜ਼ਰ ਰੱਖਣ ਦੀ ਸਲਾਹ ਦਿੱਤੀ ਜਾ ਰਹੀ ਹੈ।