News
ਪਹਿਲਗਾਮ ‘ਚ ਮੁੜ ਫਟਿਆ ਬੱਦਲ
ਪਹਿਲਗਾਮ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਵਾਰ ਫਿਰ ਬੱਦਲ ਫਟਣ ਦੀ ਘਟਨਾ ਵਾਪਰੀ ਹੈ। ਬੱਦਲ ਫਟਣ ਤੋਂ ਬਾਅਦ ਇਲਾਕੇ ਵਿੱਚ ਭਾਰੀ ਪਾਣੀ ਦਾ ਵਹਾਅ ਦੇਖਣ ਨੂੰ ਮਿਲਿਆ, ਜਿਸ ਕਾਰਨ ਕਈ ਥਾਵਾਂ ‘ਤੇ ਹਾਲਾਤ ਪ੍ਰਭਾਵਿਤ ਹੋਏ ਹਨ।
ਤੇਜ਼ ਪਾਣੀ ਦੇ ਵਹਾਅ ਕਾਰਨ ਸੜਕ ਰੁੜ੍ਹ ਗਈ, ਜਿਸ ਨਾਲ ਆਵਾਜਾਈ ‘ਤੇ ਵੀ ਅਸਰ ਪਿਆ ਹੈ। ਉੱਥੇ ਹੀ ਖੇਤਾਂ ਵਿੱਚ ਪਾਣੀ ਅਤੇ ਮਲਬਾ ਵੜਨ ਕਾਰਨ ਫ਼ਸਲਾਂ ਅਤੇ ਖੇਤੀਬਾੜੀ ਵਾਲੀ ਜ਼ਮੀਨ ਨੂੰ ਭਾਰੀ ਨੁਕਸਾਨ ਪਹੁੰਚਣ ਦੀ ਖ਼ਬਰ ਹੈ।
ਬੱਦਲ ਫਟਣ ਤੋਂ ਬਾਅਦ ਇਲਾਕੇ ਵਿੱਚ ਪਾਣੀ ਦਾ ਤੇਜ਼ ਵਹਾਅ ਲੋਕਾਂ ਲਈ ਮੁਸ਼ਕਲਾਂ ਖੜ੍ਹੀਆਂ ਕਰ ਰਿਹਾ ਹੈ। ਕਈ ਥਾਵਾਂ ‘ਤੇ ਮਲਬਾ ਇਕੱਠਾ ਹੋ ਗਿਆ ਹੈ ਅਤੇ ਪ੍ਰਭਾਵਿਤ ਇਲਾਕਿਆਂ ਵਿੱਚ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ।
ਪਹਾੜੀ ਇਲਾਕਿਆਂ ਵਿੱਚ ਮੌਸਮ ਦੇ ਬਦਲੇ ਮਿਜ਼ਾਜ ਕਾਰਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ। ਖ਼ਾਸ ਤੌਰ ‘ਤੇ ਨਦੀਆਂ, ਨਾਲਿਆਂ ਅਤੇ ਪਾਣੀ ਦੇ ਤੇਜ਼ ਵਹਾਅ ਵਾਲੀਆਂ ਥਾਵਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਜਾ ਰਹੀ ਹੈ।
