Connect with us

News

NEET UG 2026 ਦੇ ਨਤੀਜੇ ਜਾਰੀ, ਲੁਧਿਆਣਾ ਦੇ ਆਰੀਅਨ ਗੁਪਤਾ ਬਣੇ ਦੇਸ਼ ਭਰ ‘ਚ ਟਾਪਰ

Published

on

ਮੈਡੀਕਲ ਖੇਤਰ ਵਿੱਚ ਕਰੀਅਰ ਬਣਾਉਣ ਦਾ ਸੁਪਨਾ ਦੇਖ ਰਹੇ ਲੱਖਾਂ ਵਿਦਿਆਰਥੀਆਂ ਲਈ ਅੱਜ ਵੱਡੀ ਖ਼ਬਰ ਸਾਹਮਣੇ ਆਈ ਹੈ। NEET UG 2026 ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਇਸ ਵਾਰ ਦੇ ਨਤੀਜਿਆਂ ਵਿੱਚ ਪੰਜਾਬ ਅਤੇ ਹਰਿਆਣਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੂਬਿਆਂ ਦਾ ਨਾਮ ਰੌਸ਼ਨ ਕੀਤਾ ਹੈ।

ਸਭ ਤੋਂ ਵੱਡੀ ਗੱਲ ਇਹ ਰਹੀ ਕਿ ਲੁਧਿਆਣਾ ਦੇ ਆਰੀਅਨ ਗੁਪਤਾ ਨੇ ਦੇਸ਼ ਭਰ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਆਲ ਇੰਡੀਆ ਟਾਪਰ ਬਣਨ ਦਾ ਮਾਣ ਪ੍ਰਾਪਤ ਕੀਤਾ। ਉੱਥੇ ਹੀ ਹਰਿਆਣਾ ਦੇ ਪੰਸ਼ੁਲ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਟਾਪ ਰੈਂਕ ਹਾਸਲ ਕੀਤੀ ਅਤੇ ਆਪਣੇ ਸੂਬੇ ਦਾ ਨਾਮ ਚਮਕਾਇਆ।

ਇਸ ਸਾਲ NEET UG ਪ੍ਰੀਖਿਆ ਵਿੱਚ ਦੇਸ਼ ਭਰ ਤੋਂ ਕਰੀਬ 20 ਲੱਖ ਉਮੀਦਵਾਰ ਸ਼ਾਮਲ ਹੋਏ ਸਨ। ਇਨ੍ਹਾਂ ਵਿੱਚੋਂ 11.21 ਲੱਖ ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ ਹੈ। ਨਤੀਜਿਆਂ ਤੋਂ ਸਪੱਸ਼ਟ ਹੈ ਕਿ ਇਸ ਵਾਰ ਵੀ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਮੈਡੀਕਲ ਦਾਖਲੇ ਲਈ ਯੋਗਤਾ ਹਾਸਲ ਕੀਤੀ ਹੈ।

ਨਤੀਜਿਆਂ ਦਾ ਇੱਕ ਹੋਰ ਖ਼ਾਸ ਪੱਖ ਇਹ ਰਿਹਾ ਕਿ ਕੁੜੀਆਂ ਨੇ ਇੱਕ ਵਾਰ ਫਿਰ ਬਾਜ਼ੀ ਮਾਰੀ ਹੈ। ਸਫਲ ਉਮੀਦਵਾਰਾਂ ਵਿੱਚ ਲੜਕੀਆਂ ਦੀ ਗਿਣਤੀ ਲੜਕਿਆਂ ਨਾਲੋਂ ਵੱਧ ਰਹੀ, ਜਿਸ ਨਾਲ ਸਾਬਤ ਹੁੰਦਾ ਹੈ ਕਿ ਮੈਡੀਕਲ ਸਿੱਖਿਆ ਵਿੱਚ ਵਿਦਿਆਰਥਣਾਂ ਦਾ ਦਬਦਬਾ ਲਗਾਤਾਰ ਵਧ ਰਿਹਾ ਹੈ।

ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਵੀਰਵਾਰ ਦੇਰ ਸ਼ਾਮ NEET UG 2006 ਦੇ ਨਤੀਜੇ ਐਲਾਨ ਦਿੱਤੇ। ਨਤੀਜਿਆਂ ਦੇ ਸਮੇਂ ਸਿਰ ਜਾਰੀ ਹੋਣ ਨਾਲ ਮੈਡੀਕਲ ਕਾਲਜਾਂ ਵਿੱਚ ਦਾਖਲੇ ਅਤੇ ਕਾਉਂਸਲਿੰਗ ਪ੍ਰਕਿਰਿਆ ਨਿਰਧਾਰਤ ਸਮੇਂ ਅਨੁਸਾਰ ਸ਼ੁਰੂ ਹੋ ਸਕੇਗੀ।

ਦੇਸ਼ ਭਰ ਵਿੱਚ 19 ਉਮੀਦਵਾਰਾਂ ਨੇ 700 ਤੋਂ ਵੱਧ ਅੰਕ ਪ੍ਰਾਪਤ ਕੀਤੇ। ਪੰਜਾਬ ਦੇ ਆਰੀਅਨ ਗੁਪਤਾ ਅਤੇ ਹਰਿਆਣਾ ਦੇ ਪੰਸ਼ੁਲ ਬਾਂਸਲ ਨੇ ਸਾਂਝੇ ਤੌਰ ‘ਤੇ ਸਭ ਤੋਂ ਵੱਧ 715 ਅੰਕ ਪ੍ਰਾਪਤ ਕੀਤੇ।
ਇਸ ਸਾਲ, NEET UG 2006 ਦੀ ਪ੍ਰੀਖਿਆ ਲੀਕ ਹੋਣ ਕਾਰਨ ਦੁਬਾਰਾ ਕਰਵਾਈ ਗਈ। ਭਾਰਤ ਅਤੇ ਵਿਦੇਸ਼ਾਂ ਤੋਂ ਲਗਭਗ 20 ਲੱਖ ਉਮੀਦਵਾਰਾਂ ਨੇ ਮੁੜ ਪ੍ਰੀਖਿਆ ਵਿੱਚ ਹਿੱਸਾ ਲਿਆ। ਇਹ ਪ੍ਰੀਖਿਆ ਭਾਰਤ ਦੇ 551 ਸ਼ਹਿਰਾਂ ਅਤੇ ਵਿਦੇਸ਼ਾਂ ਦੇ 14 ਸ਼ਹਿਰਾਂ ਵਿੱਚ ਸਥਿਤ 5,440 ਪ੍ਰੀਖਿਆ ਕੇਂਦਰਾਂ ‘ਤੇ ਕਰਵਾਈ ਗਈ ਸੀ। ਇਨ੍ਹਾਂ ਵਿੱਚੋਂ, 11.21 ਲੱਖ ਉਮੀਦਵਾਰ MBBS, BDS, AYUSH ਅਤੇ ਹੋਰ ਸਹਾਇਕ ਮੈਡੀਕਲ ਕੋਰਸਾਂ ਵਿੱਚ ਦਾਖਲੇ ਲਈ ਯੋਗ ਸਨ।