Connect with us

Punjab

ਪੰਜਾਬ ‘ਚ ਬਦਲੇਗਾ ਮੌਸਮ, ਇੰਨ੍ਹਾਂ ਜ਼ਿਲਿਆਂ ‘ਚ ਪਵੇਗਾ ਮੀਂਹ

Published

on

ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਸੂਬੇ ਦੇ ਕਈ ਇਲਾਕਿਆਂ ਵਿੱਚ ਮੀਂਹ ਨੂੰ ਲੈ ਕੇ ਨਵਾਂ ਅਲਰਟ ਜਾਰੀ ਕੀਤਾ ਹੈ। ਅਗਲੇ ਚਾਰ ਦਿਨਾਂ ਤੱਕ ਕਈ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਲਗਾਤਾਰ ਪੈ ਰਹੀ ਗਰਮੀ ਤੋਂ ਵੱਡੀ ਰਾਹਤ ਮਿਲਣ ਦੀ ਉਮੀਦ ਹੈ।

ਮੌਸਮ ਵਿਭਾਗ ਦੇ ਤਾਜ਼ਾ ਅਨੁਮਾਨ ਅਨੁਸਾਰ ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਚਾਰ ਦਿਨਾਂ ਦੌਰਾਨ ਮੌਸਮ ਦਾ ਮਿਜ਼ਾਜ ਬਦਲਿਆ ਰਹੇਗਾ। ਕਈ ਜ਼ਿਲ੍ਹਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੇ ਨਾਲ-ਨਾਲ ਕੁਝ ਥਾਵਾਂ ‘ਤੇ ਭਾਰੀ ਵਰਖਾ ਦੀ ਵੀ ਸੰਭਾਵਨਾ ਜਤਾਈ ਗਈ ਹੈ।

ਮੀਂਹ ਦੇ ਨਾਲ ਤੇਜ਼ ਹਵਾਵਾਂ ਅਤੇ ਗਰਜ-ਚਮਕ ਵੀ ਹੋ ਸਕਦੀ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਸਾਵਧਾਨ ਰਹਿਣ ਅਤੇ ਬੇਲੋੜੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਹੈ। ਖ਼ਾਸ ਕਰਕੇ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਅਤੇ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

ਮੌਸਮ ਵਿੱਚ ਇਸ ਬਦਲਾਅ ਕਾਰਨ ਦਿਨ ਦੇ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਸੰਭਾਵਨਾ ਹੈ, ਜਿਸ ਨਾਲ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਉਮਸ ਅਤੇ ਗਰਮੀ ਤੋਂ ਲੋਕਾਂ ਨੂੰ ਕਾਫ਼ੀ ਰਾਹਤ ਮਿਲੇਗੀ। ਖੇਤੀਬਾੜੀ ਨਾਲ ਜੁੜੇ ਲੋਕਾਂ ਲਈ ਵੀ ਇਹ ਮੀਂਹ ਫਾਇਦੇਮੰਦ ਸਾਬਤ ਹੋ ਸਕਦਾ ਹੈ, ਹਾਲਾਂਕਿ ਭਾਰੀ ਵਰਖਾ ਵਾਲੇ ਇਲਾਕਿਆਂ ਵਿੱਚ ਕਿਸਾਨਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।