Connect with us

Punjab

ਭੁਪੇਸ਼ ਬਘੇਲ ਦੇ ਪੰਜਾਬ ਦੌਰੇ ਦਾ ਅੱਜ ਦੂਜਾ ਦਿਨ

Published

on

ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ‘ ਤੇ ਹਨ। ਪੰਜਾਬ ਦੌਰੇ ਦਾ ਅੱਜ ਉਨ੍ਹਾਂ ਦਾ ਦੂਜਾ ਦਿਨ ਹੈ। ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦੇ ਪੰਜਾਬ ਦੌਰੇ ਦਾ ਅੱਜ ਦੂਜਾ ਦਿਨ ਹੈ। ਅੱਜ ਉਹ ਪਟਿਆਲਾ ਅਤੇ ਸੁਨਾਮ ਵਿੱਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਅਹਿਮ ਮੀਟਿੰਗਾਂ ਕਰਨਗੇ। ਸਵੇਰੇ 10 ਵਜੇ ਤੋਂ ਉਨ੍ਹਾਂ ਦੇ ਪ੍ਰੋਗਰਾਮ ਦੀ ਸ਼ੁਰੂਆਤ ਹੋਵੇਗੀ।

ਭੁਪੇਸ਼ ਬਘੇਲ ਆਪਣੇ ਪੰਜਾਬ ਦੌਰੇ ਦੌਰਾਨ ਲਗਾਤਾਰ ਜ਼ਿਲ੍ਹਾ ਪੱਧਰ ‘ਤੇ ਕਾਂਗਰਸ ਆਗੂਆਂ ਨਾਲ ਬੈਠਕਾਂ ਕਰ ਰਹੇ ਹਨ। ਅੱਜ ਉਹ ਪਹਿਲਾਂ ਪਟਿਆਲਾ ਅਤੇ ਉਸ ਤੋਂ ਬਾਅਦ ਸੁਨਾਮ ਵਿੱਚ ਪਾਰਟੀ ਦੇ ਵਿਧਾਇਕਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਸੀਨੀਅਰ ਲੀਡਰਾਂ ਨਾਲ ਮੀਟਿੰਗ ਕਰਕੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਦੀ ਰਣਨੀਤੀ ‘ਤੇ ਚਰਚਾ ਕਰਨਗੇ।

ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਮੀਟਿੰਗਾਂ ਵਿੱਚ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਿਆਰੀ, ਸੰਗਠਨ ਦੇ ਵਿਸਥਾਰ, ਵਰਕਰਾਂ ਨਾਲ ਤਾਲਮੇਲ ਅਤੇ ਪਾਰਟੀ ਦੀ ਮੌਜੂਦਾ ਸਥਿਤੀ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਦੌਰਾਨ ਸਥਾਨਕ ਆਗੂਆਂ ਤੋਂ ਫੀਡਬੈਕ ਵੀ ਲਿਆ ਜਾਵੇਗਾ।