Punjab
CM ਮਾਨ ਨੇ ਪੰਜਾਬ ਗਵਰਨਰ ਗੁਲਾਬ ਚੰਦ ਕਟਾਰੀਆ ਨੂੰ ਲਿਖਿਆ ਪੱਤਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਗਤਾਰ ਸਿੰਘ ਹਵਾਰਾ ਦੀ 10 ਦਿਨਾਂ ਦੀ ਪੈਰੋਲ ਲਈ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ ਹੈ। ਮੁੱਖ ਮੰਤਰੀ ਵੱਲੋਂ ਲਿਖੇ ਪੱਤਰ ਵਿੱਚ ਜਗਤਾਰ ਸਿੰਘ ਹਵਾਰਾ ਦੀ ਮਾਤਾ ਜੀ ਦੀ ਵਧਦੀ ਉਮਰ ਅਤੇ ਉਨ੍ਹਾਂ ਨਾਲ ਸਬੰਧਤ ਸਿਹਤ ਸਮੱਸਿਆਵਾਂ ਦਾ ਹਵਾਲਾ ਦਿੱਤਾ ਗਿਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਹਵਾਰਾ ਦੀ ਮਾਤਾ ਜੀ ਦੀ ਵਿਗੜਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਆਪਣੇ ਪੁੱਤਰ ਨਾਲ ਮਿਲਣ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ।
CM ਮਾਨ ਨੇ ਗਵਰਨਰ ਨੂੰ ਅਪੀਲ ਕੀਤੀ ਹੈ ਕਿ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਲਈ ਲੋੜੀਂਦੀ ਮਨਜ਼ੂਰੀ ਦਿੱਤੀ ਜਾਵੇ।
ਪੱਤਰ ਵਿੱਚ ਇਹ ਵੀ ਜ਼ਿਕਰ ਕੀਤਾ ਗਿਆ ਹੈ ਕਿ ਜਗਤਾਰ ਸਿੰਘ ਹਵਾਰਾ ਨੇ ਆਪਣੀ ਮਾਤਾ ਦੀ ਵਿਗੜਦੀ ਸਿਹਤ ਦੇ ਮੱਦੇਨਜ਼ਰ ਪੈਰੋਲ ਦੀ ਮੰਗ ਕੀਤੀ ਸੀ। ਇਸ ਸਬੰਧੀ ਮਾਨਯੋਗ ਅਦਾਲਤ ਵੱਲੋਂ ਵੀ ਸਰਕਾਰ ਤੋਂ ਰਿਪੋਰਟ ਮੰਗੀ ਗਈ ਸੀ।
ਹੁਣ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖ ਕੇ 10 ਦਿਨਾਂ ਦੀ ਪੈਰੋਲ ਦੀ ਸਿਫਾਰਿਸ਼ ਕੀਤੀ ਗਈ ਹੈ।
