Connect with us

News

ਮੋਹਾਲੀ ‘ਚ ਬਦਲਿਆ ਮੌਸਮ ਦਾ ਮਿਜ਼ਾਜ

Published

on

ਮੋਹਾਲੀ ਵਿੱਚ ਅੱਜ ਸਵੇਰੇ ਅਚਾਨਕ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਸ਼ਹਿਰ ਦੇ ਕਈ ਇਲਾਕਿਆਂ ਵਿੱਚ ਤੇਜ਼ ਬਾਰਿਸ਼ ਸ਼ੁਰੂ ਹੋ ਗਈ, ਜਿਸ ਕਾਰਨ ਮੌਸਮ ਸੁਹਾਵਣਾ ਹੋਣ ਦੇ ਨਾਲ-ਨਾਲ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ।

ਬਾਰਿਸ਼ ਕਾਰਨ ਸੜਕਾਂ ‘ਤੇ ਪਾਣੀ ਇਕੱਠਾ ਹੋਣ ਦੀ ਸਥਿਤੀ ਵੀ ਬਣ ਸਕਦੀ ਹੈ, ਜਿਸ ਨਾਲ ਆਵਾਜਾਈ ਪ੍ਰਭਾਵਿਤ ਹੋਣ ਦਾ ਖਦਸ਼ਾ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਦੇ ਕੁਝ ਇਲਾਕਿਆਂ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਨੇ ਲੋਕਾਂ ਨੂੰ ਮੌਸਮ ਦੇ ਬਦਲਦੇ ਹਾਲਾਤਾਂ ਨੂੰ ਦੇਖਦੇ ਹੋਏ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਖ਼ਾਸ ਕਰਕੇ ਬਾਰਿਸ਼ ਦੌਰਾਨ ਬਿਨਾਂ ਜ਼ਰੂਰਤ ਘਰੋਂ ਬਾਹਰ ਨਿਕਲਣ ਤੋਂ ਬਚਣ ਅਤੇ ਸੜਕਾਂ ‘ਤੇ ਵਾਹਨ ਚਲਾਉਂਦੇ ਸਮੇਂ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।

ਫਿਲਹਾਲ ਮੋਹਾਲੀ ਵਿੱਚ ਤੇਜ਼ ਬਾਰਿਸ਼ ਦਾ ਦੌਰ ਜਾਰੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਮੌਸਮ ਹੋਰ ਬਦਲਣ ਦੀ ਸੰਭਾਵਨਾ ਬਣੀ ਹੋਈ ਹੈ।