Connect with us

Uncategorized

ਪੰਜਾਬ ਵਿੱਚ ਅੱਜ ਮੀਂਹ ਦੀ ਸੰਭਾਵਨ, ਚੰਡੀਗੜ੍ਹ ‘ਚ ਦਿਨ ਭਰ ਛਾਏ ਰਹਿਣਗੇ ਬੱਦਲ

Published

on

ਪੰਜਾਬ ਵਿੱਚ ਮੌਸਮ ਇੱਕ ਵਾਰ ਫਿਰ ਬਦਲਦਾ ਨਜ਼ਰ ਆ ਰਿਹਾ ਹੈ। ਸੂਬੇ ਦੇ ਕਈ ਹਿੱਸਿਆਂ ਵਿੱਚ ਅੱਜ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਪੰਜਾਬ ਵਿੱਚ ਅੱਜ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਸੰਭਾਵਨਾ ਜਤਾਈ ਗਈ ਹੈ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਚੰਡੀਗੜ੍ਹ ਵਿੱਚ ਵੀ ਦਿਨ ਭਰ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿੱਚ ਬਦਲਾਅ ਦੇ ਨਾਲ ਪੰਜਾਬ ਦੇ ਤਾਪਮਾਨ ਵਿੱਚ ਵੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ।

ਸੂਬੇ ਦੇ ਔਸਤ ਤਾਪਮਾਨ ਵਿੱਚ ਕਰੀਬ 0.3 ਡਿਗਰੀ ਸੈਲਸੀਅਸ ਦੀ ਕਮੀ ਦਰਜ ਹੋਈ ਹੈ। ਉੱਥੇ ਹੀ ਬਠਿੰਡਾ ਵਿੱਚ ਸਭ ਤੋਂ ਵੱਧ 36.6 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ। ਮੀਂਹ ਕਾਰਨ ਤਾਪਮਾਨ ਵਿੱਚ ਹੋਰ ਗਿਰਾਵਟ ਆਉਣ ਦੀ ਉਮੀਦ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ।

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਸੁਰਿੰਦਰ ਪਾਲ ਅਨੁਸਾਰ ਮਾਨਸੂਨ ਟ੍ਰਾਫ ਪੰਜਾਬ ਦੇ ਫ਼ਿਰੋਜ਼ਪੁਰ ਵਿੱਚੋਂ ਲੰਘ ਰਿਹਾ ਹੈ, ਜਦਕਿ ਪੱਛਮੀ ਗੜਬੜੀ ਵੀ ਸਰਗਰਮ ਹੈ। ਹਾਲਾਂਕਿ ਪੰਜਾਬ ਭਰ ‘ਚ ਦੋਵੇਂ ਮੌਸਮ ਪ੍ਰਣਾਲੀਆਂ ਦਾ ਅਸਰ ਇਕਸਾਰ ਨਹੀਂ ਹੈ। ਇਸ ਕਾਰਨ ਕੁਝ ਇਲਾਕਿਆਂ ‘ਚ ਬਾਰਿਸ਼ ਹੋ ਰਹੀ ਹੈ। ਕਈ ਥਾਵਾਂ ‘ਤੇ ਬੱਦਲ ਛਾਏ ਰਹਿਣ ਤੋਂ ਬਾਅਦ ਮੌਸਮ ਸਾਫ਼ ਹੋ ਰਿਹਾ ਹੈ। ਪੰਜਾਬ ਵਿੱਚ 18 ਅਗਸਤ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।