Connect with us

Punjab

ਅਧਿਆਤਮਿਕ ਗੁਰੂ ਸ਼੍ਰੀ ਰਵੀ ਸ਼ੰਕਰ ਨੂੰ ਮਿਲੇ CM ਭਗਵੰਤ ਮਾਨ

Published

on

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੈਂਗਲੁਰੂ ਵਿਖੇ ਅਧਿਆਤਮਿਕ ਗੁਰੂ ਸ਼੍ਰੀ ਰਵੀ ਸ਼ੰਕਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਵੀ ਮੌਜੂਦ ਰਹੇ।

ਮੁਲਾਕਾਤ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਸ਼੍ਰੀ ਰਵੀ ਸ਼ੰਕਰ ਵਿਚਾਲੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਗੱਲਬਾਤ ਹੋਈ। ਇਸ ਮੌਕੇ ਸ਼੍ਰੀ ਰਵੀ ਸ਼ੰਕਰ ਨੇ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ।

ਬੈਂਗਲੁਰੂ ਵਿਖੇ ਹੋਈ ਇਸ ਮੁਲਾਕਾਤ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਧਿਆਤਮਿਕ ਗੁਰੂ ਨਾਲ ਕੀਤੀ ਗਈ ਇਸ ਮੁਲਾਕਾਤ ਨੂੰ ਲੈ ਕੇ ਸਿਆਸੀ ਅਤੇ ਸਮਾਜਿਕ ਪੱਧਰ ’ਤੇ ਵੀ ਚਰਚਾ ਹੋ ਰਹੀ ਹੈ।