News
ਦੇਸ਼ ਭਰ ’ਚ ਅੱਜ ਬੈਂਕਾਂ ਦੀ ਹੜਤਾਲ
ਦੇਸ਼ ਭਰ ’ਚ ਅੱਜ ਬੈਂਕਿੰਗ ਸੇਵਾਵਾਂ ’ਤੇ ਹੜਤਾਲ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਬੈਂਕ ਕਰਮਚਾਰੀ 5-ਡੇ ਬੈਂਕਿੰਗ ਦੀ ਮੰਗ ਨੂੰ ਲੈ ਕੇ ਹੜਤਾਲ ’ਤੇ ਹਨ।
ਬੈਂਕ ਯੂਨੀਅਨਾਂ ਦੀ ਮੰਗ ਹੈ ਕਿ ਹਰ ਸ਼ਨੀਵਾਰ ਅਤੇ ਐਤਵਾਰ ਛੁੱਟੀ ਕੀਤੀ ਜਾਵੇ। ਕਰਮਚਾਰੀਆਂ ਦਾ ਕਹਿਣਾ ਹੈ ਕਿ 40 ਮਿੰਟ ਵੱਧ ਕੰਮ ਦੇ ਬਦਲੇ ਹਰ ਸ਼ਨੀਵਾਰ ਛੁੱਟੀ ਦੀ ਵਿਵਸਥਾ ਕੀਤੀ ਜਾਵੇ।
ਹੜਤਾਲ ਕਾਰਨ SBI, PNB ਸਮੇਤ ਕਈ ਬੈਂਕਾਂ ਦੀਆਂ ਬ੍ਰਾਂਚ ਸੇਵਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ। ਇਸ ਦੇ ਨਾਲ ਹੀ ਸ਼ਨੀਵਾਰ ਅਤੇ ਐਤਵਾਰ ਦੀ ਛੁੱਟੀ ਕਾਰਨ ਲਗਾਤਾਰ ਤਿੰਨ ਦਿਨ ਬੈਂਕ ਬੰਦ ਰਹਿਣਗੇ, ਜਿਸ ਨਾਲ ਗਾਹਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਬੈਂਕ ਯੂਨੀਅਨਾਂ ਨੇ PLI ਸਕੀਮ ਦੀਆਂ ਨਵੀਆਂ ਗਾਈਡਲਾਈਨਾਂ ’ਤੇ ਵੀ ਸਵਾਲ ਚੁੱਕੇ ਹਨ ਅਤੇ ਇਸ ਦਾ ਵਿਰੋਧ ਕੀਤਾ ਹੈ। ਯੂਨੀਅਨਾਂ ਦਾ ਦਾਅਵਾ ਹੈ ਕਿ 5-ਡੇ ਬੈਂਕਿੰਗ ਦੀ ਮੰਗ ਪਿਛਲੇ ਦੋ ਸਾਲਾਂ ਤੋਂ ਲਟਕੀ ਹੋਈ ਹੈ। ਜੇਕਰ ਮੰਗਾਂ ’ਤੇ ਸਹਿਮਤੀ ਨਾ ਬਣੀ ਤਾਂ 26 ਅਕਤੂਬਰ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਦੀ ਚੇਤਾਵਨੀ ਵੀ ਦਿੱਤੀ ਗਈ ਹੈ।
ਹਾਲਾਂਕਿ ਡਿਜੀਟਲ ਬੈਂਕਿੰਗ ਸੇਵਾਵਾਂ ਜਿਵੇਂ UPI, ATM ਅਤੇ ਮੋਬਾਈਲ ਬੈਂਕਿੰਗ ਆਮ ਤੌਰ ’ਤੇ ਚਾਲੂ ਰਹਿਣ ਦੀ ਉਮੀਦ ਹੈ। ਹੁਣ ਦੇਖਣਾ ਹੋਵੇਗਾ ਕਿ ਸਰਕਾਰ ਅਤੇ ਬੈਂਕ ਯੂਨੀਅਨਾਂ ਵਿਚਾਲੇ ਗੱਲਬਾਤ ਰਾਹੀਂ ਇਸ ਮਸਲੇ ਦਾ ਹੱਲ ਕਦੋਂ ਨਿਕਲਦਾ ਹੈ।
