News
ED ਰੇਡ ਖਿਲਾਫ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ !
ਪੰਜਾਬ ਵਿੱਚ ED ਦੀਆਂ ਛਾਪੇਮਾਰੀਆਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ED ਦੀ ਕਾਰਵਾਈ ਖ਼ਿਲਾਫ਼ ਪੰਜਾਬ ਸਰਕਾਰ ਨੇ ਹਾਈਕੋਰਟ ਦਾ ਰੁਖ ਕੀਤਾ ਹੈ। ਮਾਮਲੇ ’ਤੇ ਹਾਈਕੋਰਟ ਨੇ ਨੋਟਿਸ ਲੈਂਦਿਆਂ ਵਾਰੰਟ ਅਧਿਕਾਰੀ ਨਿਯੁਕਤ ਕੀਤਾ ਹੈ।
ਪੰਜਾਬ ਵਿੱਚ ED ਦੇ ਛਾਪਿਆਂ ਨੂੰ ਲੈ ਕੇ ਸਿਆਸਤ ਤੋਂ ਲੈ ਕੇ ਕਾਨੂੰਨੀ ਮੋਰਚੇ ਤੱਕ ਹਲਚਲ ਤੇਜ਼ ਹੋ ਗਈ ਹੈ। ED ਦੀ ਕਾਰਵਾਈ ਖ਼ਿਲਾਫ਼ ਪੰਜਾਬ ਸਰਕਾਰ ਹਾਈਕੋਰਟ ਪਹੁੰਚੀ ਹੈ।
ਪੰਜਾਬ ਸਰਕਾਰ ਵੱਲੋਂ ਮਾਮਲਾ ਹਾਈਕੋਰਟ ਦੇ ਸਾਹਮਣੇ ਰੱਖੇ ਜਾਣ ਤੋਂ ਬਾਅਦ ਅਦਾਲਤ ਨੇ ਇਸ ਦਾ ਨੋਟਿਸ ਲਿਆ ਹੈ। ਹਾਈਕੋਰਟ ਨੇ ਮਾਮਲੇ ਦੀ ਨਿਗਰਾਨੀ ਲਈ ਵਾਰੰਟ ਅਧਿਕਾਰੀ ਨਿਯੁਕਤ ਕੀਤਾ ਹੈ।
ਵਾਰੰਟ ਅਧਿਕਾਰੀ ED ਵੱਲੋਂ ਕੀਤੀ ਜਾ ਰਹੀ ਛਾਪੇਮਾਰੀ ਦੀ ਨਿਗਰਾਨੀ ਕਰੇਗਾ। ਇਸ ਦੇ ਨਾਲ ਹੀ ਹਾਈਕੋਰਟ ਨੇ ਵਾਰੰਟ ਅਧਿਕਾਰੀ ਨੂੰ ਦੁਪਹਿਰ 2 ਵਜੇ ਤੱਕ ਸਟੇਟਸ ਰਿਪੋਰਟ ਜਮ੍ਹਾਂ ਕਰਵਾਉਣ ਦੇ ਆਦੇਸ਼ ਦਿੱਤੇ ਹਨ।
ਹੁਣ ਅਦਾਲਤ ਵਿੱਚ ਜਮ੍ਹਾਂ ਹੋਣ ਵਾਲੀ ਸਟੇਟਸ ਰਿਪੋਰਟ ਤੋਂ ਬਾਅਦ ਇਸ ਮਾਮਲੇ ਵਿੱਚ ਅਗਲੀ ਕਾਨੂੰਨੀ ਕਾਰਵਾਈ ਤੈਅ ਹੋਵੇਗੀ। ED ਦੀ ਕਾਰਵਾਈ ਅਤੇ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਕਾਨੂੰਨੀ ਕਦਮਾਂ ’ਤੇ ਸਭ ਦੀ ਨਜ਼ਰ ਟਿਕੀ ਹੋਈ ਹੈ।
