Connect with us

Uncategorized

ਅਮਿਤਾਭ ਬੱਚਨ ਤੇ ਦਿਲਜੀਤ ਦੋਸਾਂਝ ਨੂੰ ਜਾਨੋਂ ਮਾਰਨ ਦੀ ਧਮਕੀ

Published

on

ਬਾਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਅਤੇ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੂੰ ਜਾਨੋਂ ਮਾਰਨ ਦੀ ਧਮਕੀ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਧਮਕੀ ਤੋਂ ਬਾਅਦ ਬਾਲੀਵੁੱਡ ਅਤੇ ਪੰਜਾਬੀ ਸੰਗੀਤ ਜਗਤ ਵਿੱਚ ਚਿੰਤਾ ਦਾ ਮਾਹੌਲ ਹੈ।

ਜਾਣਕਾਰੀ ਮੁਤਾਬਕ, ਮੁੰਬਈ ਦੀ ਮੇਅਰ ਨੂੰ ਇੱਕ ਧਮਕੀ ਭਰੀ ਈਮੇਲ ਭੇਜੀ ਗਈ ਹੈ। ਈਮੇਲ ਵਿੱਚ ਅਮਿਤਾਭ ਬੱਚਨ ਦੇ ਬੰਗਲੇ ‘ਜਲਸਾ’ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਦਿਲਜੀਤ ਦੋਸਾਂਝ ’ਤੇ ਆਤਮਘਾਤੀ ਹਮਲਾ ਕਰਨ ਦੀ ਧਮਕੀ ਦਾ ਵੀ ਜ਼ਿਕਰ ਹੈ।

ਰਿਪੋਰਟਾਂ ਮੁਤਾਬਕ, ਧਮਕੀ ਭਰੀ ਈਮੇਲ ਵਿੱਚ 31 ਅਕਤੂਬਰ ਤੋਂ 27 ਨਵੰਬਰ ਦੇ ਵਿਚਕਾਰ ਹਮਲਾ ਕਰਨ ਦੀ ਗੱਲ ਕਹੀ ਗਈ ਹੈ। ਈਮੇਲ ਵਿੱਚ ਖਾਲਿਸਤਾਨ ਸਮਰਥਕ ਨਾਅਰੇ ਲਿਖੇ ਹੋਣ ਅਤੇ ਆਪਰੇਸ਼ਨ ਬਲੂ ਸਟਾਰ ਦਾ ਬਦਲਾ ਲੈਣ ਦੀ ਗੱਲ ਕਹੇ ਜਾਣ ਦਾ ਵੀ ਦਾਅਵਾ ਕੀਤਾ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਟਾਈਗਰ ਸ਼ਰੌਫ਼ ’ਤੇ ਫਾਇਰਿੰਗ ਦੀ ਘਟਨਾ ਤੋਂ ਬਾਅਦ ਹੁਣ ਸਾਹਮਣੇ ਆਈ ਇਸ ਧਮਕੀ ਨੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਚਿੰਤਾਵਾਂ ਵਧਾ ਦਿੱਤੀਆਂ ਹਨ।

ਉੱਧਰ, ਮੁੰਬਈ ਪੁਲਿਸ ਵੱਲੋਂ ਧਮਕੀ ਭਰੀ ਈਮੇਲ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਈਮੇਲ ਦੀ ਭਰੋਸੇਯੋਗਤਾ, ਇਸ ਨੂੰ ਭੇਜਣ ਵਾਲੇ ਦੀ ਪਛਾਣ ਅਤੇ ਧਮਕੀ ਦੇ ਪਿੱਛੇ ਦੀ ਅਸਲ ਮਨਸ਼ਾ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ, ਇਸ ਮਾਮਲੇ ਵਿੱਚ ਧਮਕੀ ਦੀ ਸੱਚਾਈ ਅਤੇ ਸੰਭਾਵਿਤ ਖ਼ਤਰੇ ਬਾਰੇ ਅਧਿਕਾਰਤ ਪੁਸ਼ਟੀ ਦੀ ਉਡੀਕ ਹੈ।

Continue Reading