Punjab
ਪੰਜਾਬ ਚੋਣਾਂ ਲਈ ‘ਆਪ’ ਦਾ ਚੁਣਾਵੀ ਬਿਗੁਲ, CM ਮਾਨ ਨੇ ਕੀਤਾ ਵੱਡਾ ਐਲਾਨ, ਧੂਰੀ ਤੋਂ ਲੜਨਗੇ ਚੋਣ!
ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਸੱਤਾਧਿਰ ਆਮ ਆਦਮੀ ਪਾਰਟੀ ਵੱਲੋਂ ਵੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ‘ਆਪ’ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਕੀਤਾ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਘਰ ਪਾਰਟੀ ਦੀ ਪੀਏਸੀ ਯਾਨੀ ਪੋਲੀਟੀਕਲ ਅਫੇਅਰਜ਼ ਕਮੇਟੀ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀਏਸੀ ਦੀ ਮੀਟਿੰਗ ਵਿੱਚ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਟਿਕਟਾਂ ਨੂੰ ਲੈ ਕੇ ਚਰਚਾ ਹੋਈ ਹੈ। ਉਨ੍ਹਾਂ ਮੁਤਾਬਕ 40 ਉਮੀਦਵਾਰਾਂ ਦੀਆਂ ਟਿਕਟਾਂ ਫਾਈਨਲ ਕਰ ਦਿੱਤੀਆਂ ਗਈਆਂ ਹਨ।
CM ਭਗਵੰਤ ਮਾਨ ਨੇ ਸਾਰੇ ਚੁਣੇ ਗਏ ਉਮੀਦਵਾਰਾਂ ਨੂੰ ਵਧਾਈ ਵੀ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਇੱਕ ਵੱਡਾ ਐਲਾਨ ਕਰਦਿਆਂ ਕਿਹਾ ਕਿ ਇਸ ਸੂਚੀ ਵਿੱਚ ਉਨ੍ਹਾਂ ਦਾ ਆਪਣਾ ਨਾਮ ਵੀ ਸ਼ਾਮਲ ਹੈ ਅਤੇ ਉਹ ਧੂਰੀ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ।
ਮੁੱਖ ਮੰਤਰੀ ਦੇ ਇਸ ਐਲਾਨ ਤੋਂ ਬਾਅਦ ਧੂਰੀ ਵਿਧਾਨ ਸਭਾ ਸੀਟ ਵੀ ਚਰਚਾ ਵਿੱਚ ਆ ਗਈ ਹੈ। ਹੁਣ ਸਾਰੀਆਂ ਨਜ਼ਰਾਂ ਆਮ ਆਦਮੀ ਪਾਰਟੀ ਦੇ ਬਾਕੀ ਉਮੀਦਵਾਰਾਂ ਅਤੇ ਆਉਣ ਵਾਲੇ ਚੋਣੀ ਐਲਾਨਾਂ ’ਤੇ ਟਿਕੀਆਂ ਹੋਈਆਂ ਹਨ।
ਫਿਲਹਾਲ ਪੰਜਾਬ ਦੀ ਸਿਆਸਤ ਵਿੱਚ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਸਿਆਸੀ ਮਾਹੌਲ ਹੋਰ ਗਰਮਾਉਣ ਦੀ ਸੰਭਾਵਨਾ ਹੈ।
40 ਉਮੀਦਵਾਰਾਂ ਦੇ ਨਾਮ ਜਾਰੀ
- ਬਟਾਲਾ ਹਲਕੇ ਤੋਂ ਅਮਨਸ਼ੇਰ ਸਿੰਘ (ਸ਼ੈਰੀ ਕਲਸੀ)
- ਅਜਨਾਲਾ ਹਲਕੇ ਤੋਂ ਕੁਲਦੀਪ ਸਿੰਘ ਧਾਲੀਵਾਲ
- ਅੰਮ੍ਰਿਤਸਰ ਸਾਊਥ ਹਲਕੇ ਤੋਂ ਡਾ. ਇੰਦਰਬੀਰ ਸਿੰਘ ਨਿੱਜਰ
- ਤਰਨ ਤਾਰਨ ਹਲਕੇ ਤੋਂ ਹਰਮੀਤ ਸਿੰਘ ਸੰਧੂ
- ਖੇਮਖਰਨ ਹਲਕੇ ਤੋਂ ਸਰਵਣ ਸਿੰਘ ਧੁਨ
- ਨਕੋਦਰ ਹਲਕੇ ਤੋਂ ਇੰਦਰਜੀਤ ਕੌਰ ਮਾਨ
- ਕਰਤਾਰਪੁਰ ਹਲਕੇ ਤੋਂ ਬਲਕਾਰ ਸਿੰਘ
- ਦਸੂਹਾ ਹਲਕੇ ਤੋਂ ਕਰਮਬੀਰ ਸਿੰਘ ਘੁੰਮਣ
- ਉੜਮੁੜ ਹਲਕੇ ਤੋਂ ਜਸਵੀਰ ਸਿੰਘ ਰਾਜਾ ਗਿੱਲ
- ਹੁਸ਼ਿਆਰਪੁਰ ਹਲਕੇ ਤੋਂ ਬ੍ਰਹਮ ਸ਼ੰਕਰ ਸ਼ਰਮਾ ਜਿੰਪਾ
- ਚੱਬੇਵਾਲ ਹਲਕੇ ਤੋਂ ਇਸ਼ਾਂਕ ਕੁਮਾਰ ਚੱਬੇਵਾਲ
- ਗੜਸ਼ੰਕਰ ਹਲਕੇ ਤੋਂ ਜੈ ਕ੍ਰਿਸ਼ਨ ਸਿੰਘ ਰੌੜੀ
- ਬਲਾਚੌਰ ਹਲਕੇ ਤੋਂ ਸੰਤੋਸ਼ ਕਟਾਰੀਆ
- ਰੂਪਨਗਰ ਹਲਕੇ ਤੋਂ ਦੀਨੇਸ਼ ਚੱਢਾ
- SAS ਹਲਕੇ ਤੋਂ ਕੁਲਵੰਤ ਸਿੰਘ
- ਫਤਿਹਗੜ੍ਹ ਸਾਹਿਬ ਤੋਂ ਲਖਬੀਰ ਸਿੰਘ ਰਾਏ
- ਅਮਲੋਹ ਹਲਕੇ ਤੋਂ ਗੁਰਿੰਦਰ ਸਿੰਘ ਗੈਰੀ ਵੜਿੰਗ
- ਲੁਧਿਆਣਾ ਪੱਛਮੀ ਤੋਂ ਸੰਜੀਵ ਅਰੋੜਾ ਹੋਣਗੇ ਆਮ ਆਦਮੀ ਪਾਰਟੀ ਦੇ ਉਮੀਦਵਾਰ
- ਲੁਧਿਆਣਾ ਉੱਤਰੀ ਤੋਂ ਮਦਨ ਲਾਲ ਬੱਗਾ ਮੁੜ ਹੋਣਗੇ ਆਮ ਆਦਮੀ ਪਾਰਟੀ ਦੇ ਉਮੀਦਵਾਰ
- ਲੁਧਿਆਣਾ ਪੂਰਬੀ ਤੋਂ ਦਲਜੀਤ ਭੋਲਾ ਗਰੇਵਾਲ ਮੁੜ ਹੋਣਗੇ ਪਾਰਟੀ ਦੇ ਉਮੀਦਵਾਰ
- ਸਮਰਾਲਾ ਤੋਂ ਜਗਤਾਰ ਸਿੰਘ ਦਿਆਲਪੁਰਾ ਤੇ ਮੁੜ ਜਤਾਇਆ ਆਮ ਆਦਮੀ ਪਾਰਟੀ ਨੇ ਭਰੋਸਾ ਦਿੱਤੀ ਟਿਕਟ
- ਲੁਧਿਆਣਾ ਦੇ ਆਤਮ ਨਗਰ ਤੋਂ ਕੁਲਵੰਤ ਸਿੱਧੂ ਨੂੰ ਮੁੜ ਦਿੱਤੀ ਟਿਕਟ
- ਹਲਕਾ ਭਦੌੜ ਤੋਂ ਲਾਭ ਸਿੰਘ ਉੱਗੋਕੇ ਲਗਾਤਾਰ ਦੂਜੀ ਵਾਰ ਉਮੀਦਵਾਰ ਐਲਾਨੇ ਗਏ
- ਲੁਧਿਆਣਾ ਸੈਂਟਰ ਹਲਕੇ ਤੋਂ ਅਸ਼ੋਕ ਪਰਾਸ਼ਰ ਪੱਪੀ ਉਮੀਦਵਾਰ ਐਲਾਨੇ ਗਏ
