Connect with us

Punjab

ਪੰਜਾਬ ‘ਚ ਬਦਲੇਗਾ ਮੌਸਮ ਦਾ ਮਿਜ਼ਾਜ !

Published

on

PUNJAB WEATHER UPDATE : ਪੰਜਾਬ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਦਾ ਮਿਜ਼ਾਜ ਬਦਲਣ ਵਾਲਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਛੇ ਦਿਨਾਂ ਤੱਕ ਸੂਬੇ ਵਿੱਚ ਮੌਸਮ ਸਾਫ਼ ਅਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਮੀਂਹ ਪੈਣ ਦੀ ਕੋਈ ਉਮੀਦ ਨਹੀਂ ਹੈ।

ਹਾਲਾਂਕਿ, ਸੂਬੇ ਦੇ ਕਈ ਇਲਾਕਿਆਂ ਵਿੱਚ ਸਵੇਰ ਦੇ ਸਮੇਂ ਧੁੰਦ ਪੈ ਸਕਦੀ ਹੈ, ਜਿਸ ਕਾਰਨ ਲੋਕਾਂ ਨੂੰ ਆਵਾਜਾਈ ਦੌਰਾਨ ਸਾਵਧਾਨੀ ਵਰਤਣ ਦੀ ਲੋੜ ਹੈ।

ਉੱਧਰ, ਚੰਡੀਗੜ੍ਹ ਵਿੱਚ ਵੀ 21 ਨਵੰਬਰ ਤੱਕ ਮੌਸਮ ਖੁਸ਼ਕ ਰਹਿਣ ਦਾ ਅਨੁਮਾਨ ਹੈ। ਕੁੱਲ ਮਿਲਾ ਕੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਮੀਂਹ ਤੋਂ ਰਾਹਤ ਮਿਲੇਗੀ, ਪਰ ਸਵੇਰ ਦੀ ਧੁੰਦ ਮੁਸ਼ਕਲਾਂ ਵਧਾ ਸਕਦੀ ਹੈ।

2