Connect with us

Punjab

ਪੰਜਾਬ ਪਰਤ ਰਹੇ ਹਨ ਅੰਮ੍ਰਿਤਪਾਲ ਸਿੰਘ, ਸੁਰੱਖਿਆ ਦੇ ਸਖ਼ਤ ਇੰਤਜ਼ਾਮ

Published

on

ਸਾਢੇ ਤਿੰਨ ਸਾਲ ਬਾਅਦ ਅੰਮ੍ਰਿਤਪਾਲ ਸਿੰਘ ਪੰਜਾਬ ਪਰਤ ਰਹੇ ਹਨ। ਦਿੱਲੀ ਤੋਂ ਅੰਮ੍ਰਿਤਸਰ ਲਈ ਅੱਜ ਸਵੇਰੇ 7 ਵੱਜ ਕੇ 15 ਮਿੰਟ ‘ਤੇ ਉਨ੍ਹਾਂ ਦੀ ਉਡਾਣ ਰਵਾਨਾ ਹੋਈ।

ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੇ ਸਸਕਾਰ ਵਿੱਚ ਸ਼ਾਮਲ ਹੋਣ ਲਈ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਤਿੰਨ ਘੰਟੇ ਦੀ ਹਿਰਾਸਤੀ ਪੈਰੋਲ ਦਿੱਤੀ ਗਈ ਹੈ। ਇਸ ਦੌਰਾਨ ਉਹ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਪਹੁੰਚ ਕੇ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ।

ਪੈਰੋਲ ਦੀ ਮਿਆਦ ਖ਼ਤਮ ਹੁੰਦੇ ਹੀ ਉਨ੍ਹਾਂ ਨੂੰ ਮੁੜ ਦਿੱਲੀ ਲਿਜਾਇਆ ਜਾਵੇਗਾ। ਉੱਧਰ, ਅੰਮ੍ਰਿਤਪਾਲ ਸਿੰਘ ਦੀ ਆਮਦ ਨੂੰ ਲੈ ਕੇ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਕਰੀਬ 800 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

ਪੁਲਿਸ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਜੇਕਰ ਕਿਸੇ ਵੀ ਤਰ੍ਹਾਂ ਹਾਲਾਤ ਵਿਗੜਦੇ ਹਨ ਤਾਂ ਅੰਮ੍ਰਿਤਪਾਲ ਸਿੰਘ ਨੂੰ ਤੁਰੰਤ ਵਾਪਸ ਲਿਜਾਇਆ ਜਾਵੇ।

ਇਸ ਤੋਂ ਇਲਾਵਾ, ਪਰਿਵਾਰ ਵੱਲੋਂ ਆਵਾਜਾਈ ਦੇ ਪ੍ਰਬੰਧਾਂ ਲਈ ਸਰਕਾਰੀ ਖਾਤੇ ਵਿੱਚ 10 ਲੱਖ ਰੁਪਏ ਵੀ ਜਮ੍ਹਾਂ ਕਰਵਾਏ ਗਏ ਹਨ। ਫਿਲਹਾਲ ਸਾਰਿਆਂ ਦੀਆਂ ਨਜ਼ਰਾਂ ਜੱਲੂਪੁਰ ਖੇੜਾ ‘ਤੇ ਟਿਕੀਆਂ ਹੋਈਆਂ ਹਨ, ਜਿੱਥੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅੰਮ੍ਰਿਤਪਾਲ ਸਿੰਘ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ।

2