Connect with us

National

ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ, ਖਰੀਦਦਾਰਾਂ ਨੂੰ ਮਿਲੀ ਰਾਹਤ

Published

on

ਸੋਨਾ ਅਤੇ ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੇਸ਼ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸੋਨੇ ਦੀ ਕੀਮਤ ਵਿੱਚ ਵੱਡੀ ਕਮੀ ਦਰਜ ਕੀਤੀ ਗਈ ਹੈ।

10 ਗ੍ਰਾਮ ਸੋਨਾ 5 ਹਜ਼ਾਰ 638 ਰੁਪਏ ਸਸਤਾ ਹੋ ਗਿਆ ਹੈ। ਇਸ ਗਿਰਾਵਟ ਤੋਂ ਬਾਅਦ 24 ਕੈਰੇਟ ਸੋਨੇ ਦੀ ਕੀਮਤ ਘਟ ਕੇ 1 ਲੱਖ 23 ਹਜ਼ਾਰ ਰੁਪਏ ਦੇ ਕਰੀਬ ਪਹੁੰਚ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸੋਨਾ ਲਗਭਗ ਇੱਕ ਸਾਲ ਦੇ ਪੁਰਾਣੇ ਪੱਧਰ ‘ਤੇ ਆ ਗਿਆ ਹੈ।

ਉੱਧਰ, ਚਾਂਦੀ ਦੀਆਂ ਕੀਮਤਾਂ ਵਿੱਚ ਵੀ ਵੱਡੀ ਗਿਰਾਵਟ ਦੇਖਣ ਨੂੰ ਮਿਲੀ ਹੈ। ਚਾਂਦੀ ਪ੍ਰਤੀ ਕਿਲੋ 7 ਹਜ਼ਾਰ 911 ਰੁਪਏ ਸਸਤੀ ਹੋਈ ਹੈ। ਇਸ ਤੋਂ ਬਾਅਦ ਚਾਂਦੀ ਦੀ ਕੀਮਤ ਘਟ ਕੇ ਲਗਭਗ 1 ਲੱਖ 50 ਹਜ਼ਾਰ ਰੁਪਏ ਪ੍ਰਤੀ ਕਿਲੋ ਰਹਿ ਗਈ ਹੈ।

ਮਾਹਿਰਾਂ ਮੁਤਾਬਕ, ਡਾਲਰ ਦੀ ਮਜ਼ਬੂਤੀ ਕਾਰਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਤੇ ਦਬਾਅ ਬਣਿਆ ਹੋਇਆ ਹੈ। ਇਸ ਤੋਂ ਇਲਾਵਾ, ਉੱਚੀਆਂ ਕੀਮਤਾਂ ‘ਤੇ ਨਿਵੇਸ਼ਕਾਂ ਵੱਲੋਂ ਮੁਨਾਫਾ ਵਸੂਲੀ ਕਰਨਾ ਵੀ ਇਸ ਗਿਰਾਵਟ ਦਾ ਇੱਕ ਵੱਡਾ ਕਾਰਨ ਮੰਨਿਆ ਜਾ ਰਿਹਾ ਹੈ।

ਫਿਲਹਾਲ ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਆ ਰਹੀ ਇਸ ਗਿਰਾਵਟ ਨੇ ਬਾਜ਼ਾਰ ਵਿੱਚ ਹਲਚਲ ਵਧਾ ਦਿੱਤੀ ਹੈ ਅਤੇ ਹੁਣ ਨਿਵੇਸ਼ਕਾਂ ਦੇ ਨਾਲ-ਨਾਲ ਗਹਿਣੇ ਖਰੀਦਣ ਵਾਲਿਆਂ ਦੀਆਂ ਵੀ ਕੀਮਤਾਂ ‘ਤੇ ਨਜ਼ਰਾਂ ਟਿਕੀਆਂ ਹੋਈਆਂ ਹਨ।

2