Connect with us

India

ਸ੍ਰੀ ਅਕਾਲ ਤਖਤ ਦੇ ਜਥੇਦਾਰ ਨੇ ਘੱਲੂਘਾਰਾ ਦਿਵਸ ਸ਼ਾਂਤੀ ਅਤੇ ਸਦਭਾਵਨਾ ਨਾਲ ਮਨਾਉਣ ਦੀ ਕੀਤੀ ਅਪੀਲ

Published

on

ਅੰਮ੍ਰਿਤਸਰ, ਗੁਰਪ੍ਰੀਤ ਸਿੰਘ, 1 ਜੂਨ : ਸ੍ਰੀ ਅਕਾਲ ਤਖਤ ਸਾਹਿਬ ਦੀ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ 6 ਜੂਨ ਨੂੰ ਮਨਾਈ ਜਾਣ ਵਾਲੇ ਘੱਲੂਘਾਰਾ ਦਿਵਸ ਸਬੰਧੀ ਅੱਜ ਕੌਮ ਦੇ ਨਾਂ ਸੰਦੇਸ਼ ਜਾਰੀ ਕਰਦਿਆਂ ਘੱਲੂਘਾਰਾ ਦਿਵਸ ਸ਼ਾਂਤੀ ਅਤੇ ਸਦਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸਿੰਘ ਸਾਹਿਬ ਨੇ ਕਿਹਾ ਕਿ 6 ਜੂਨ1984 ਦਾ ਘੱਲੂਘਾਰਾ ਸਿੱਖ ਮਾਨਸਿਕਤਾ ਤੇ ਗਹਿਰਾ ਜਖਮ ਹੈ ਜਿਸਦੀ ਭਰਪਾਈ ਕਦੇ ਵੀ ਨਹੀ ਹੋ ਸਕੇਗੀ। ਉਨਾਂ ਕਿਹਾ ਕਿ ਹਰ ਸਾਲ੍ਹ ਸਿੱਖ ਕੌਮ ੬ ਜੂਨ ਨੂੰ ਘੱਲੂਘਾਰਾ ਦਿਵਸ ਵਜੋਂ ਮਨਾਂਉਦੀ ਹੈ ਅਤੇ ਇਸ ਵਾਰ ੬ ਜੂਨ ਨੂੰ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਵੀ ਮਨਾਉਣਾ ਹੈ।ਸਿੰਘ ਸਾਹਿਬ ਨੇ ਕਿਹਾ ਕਿ ਭਾਰਤ ਸਰਕਾਰ ਨੇ 8 ਜੂਨ ਤੋਂ ਧਾਰਮਿਕ ਸਥਾਨ ਖੋਲਣ ਦਾ ਐਲਾਨ ਕੀਤਾ ਹੈ।

ਜਿਸ ਦੇ ਚਲਦਿਆਂ ਵੱਡੀ ਗਿਣਤੀ ਸੰਗਤਾਂ ਦਾ 6 ਜੂਨ ਨੂੰ ਸੱਚਖੰਡ ਹਰਿਮੰਦਰ ਸਾਹਿਬ ਵਿਖੇ ਪਹੁੰਚਣਾ ਸੰਭਵ ਨਹੀ ਜਾਪਦਾ। ਉਨਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਸ੍ਰੀ ਅਕਾਲ ਤਖਤ ਸਾਹਿਬ ਸਮੇਤ ਹਰ ਜਗ੍ਹਾ ਜਿੱਥੇ ਵੀ ਘੱਲੂਘਾਰਾ ਦਿਵਸ ਮਨਾਉਣਾ ਹੈ, ਉੱਥੇ ਸ਼ਾਂਤੀ ਅਤੇ ਸਦਭਾਵਨਾ ਨਾਲ ਮਨਾਉਣਾ ਹੈ ਅਤੇ ਕੌਮ ਦੇ ਸ਼ਹੀਦਾਂ ਨੂੰ ਯਾਦ ਕਰਨਾ ਹੈ।ਉਨਾਂ ਕਿਹਾ ਕਿ ਜਿਹੜੀ ਸੰਗਤ ਇਸ ਦਿਨ ਦਰਬਾਰ ਸਾਹਿਬ ਜਾਂ ਅਕਾਲ ਤਖਤ ਸਾਹਿਬ ਨਹੀ ਪੁੱਜ ਸਕੇਗੀ ਉਹ ਘਰਾਂ ਵਿੱਚ ਹੀ ਸ੍ਰੀ ਹਰਿਮੰਦਰ ਸਾਹਿਬ ਤੋਂ ਹੋਣ ਵਾਲੇ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਨਾਲ ਜੁੜੇ। ਸਿੰਘ ਸਾਹਿਬ ਨੇ ਸੰਗਤਾਂ ਨੂੰ ਗੁਰਬਾਣੀ ਦਾ ਜਾਪ ਕਰਨ ਅਤੇ ਇਹ ਪੜਚੋਲ ਕਰਨ ਦੀ ਵੀ ਅਪੀਲ ਕੀਤੀ ਕਿ ਅਸੀਂ ਕੀ ਗੁਆਇਆ,ਕੀ ਖੱਟਿਆ ਹੈ ਅਤੇ ਭਵਿੱਖ ਵਿੱਚ ਸਾਡੀਆਂ ਕੀ ਨੀਤੀਆਂ ਹੋਣੀਆਂ ਚਾਹਿਦੀਆਂ ਹਨ।

Continue Reading
Click to comment

Leave a Reply

Your email address will not be published. Required fields are marked *