Politics
ਨਹੀਂ ਰਹੇ ਸਾਬਕਾ ਕੈਬਨਿਟ ਮੰਤਰੀ ਸਤਪਾਲ ਗੋਸਾਈਂ
ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਦਾ ਦਿਹਾਂਤ

ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਦਾ ਦਿਹਾਂਤ
ਮੁੱਖ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
ਸਪੀਕਰ ਵੱਲੋਂ ਗੁਸਾਈਂ ਦੇ ਦੇਹਾਂਤ `ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 2 ਦਸੰਬਰ:ਭਾਰਤੀ ਜਨਤਾ ਪਾਰਟੀ ਵਿੱਚ ਉਸ ਸਮੇਂ ਸੋਗ ਦੀ ਲਹਿਰ ਛਾ ਗਈ ਜਦੋਂ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੱਤਪਾਲ ਗੁਸਾਈਂ ਦੇ ਦਿਹਾਂਤ ਦੀ ਖ਼ਬਰ ਸਾਹਮਣੇ ਆਈ।ਗੁਸਾਈਂ ਜੀ ਨੇ ਕੱਲ੍ਹ ਸ਼ਾਮ ਬਿਮਾਰੀ ਦੇ ਚੱਲਦੇ ਲੁਧਿਆਣਾ ਦੇ ਇੱਕ ਹਸਪਤਾਲ ਵਿੱਚ ਆਪਣੇ ਪ੍ਰਾਣ ਤਿਆਗ ਦਿੱਤੇ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਸਾਬਕਾ ਡਿਪਟੀ ਸਪੀਕਰ ਅਤੇ ਸਿਹਤ ਮੰਤਰੀ ਸੱਤਪਾਲ ਗੁਸਾਈਂ (85 ਸਾਲ) ਦੇ ਦਿਹਾਂਤ `ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਵੀ ਉਹਨਾਂ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਰਾਣਾ ਕੇ.ਪੀ. ਸਿੰਘ ਨੇ ਆਪਣੇ ਸ਼ੋਕ ਸੁਨੇਹੇ ਵਿਚ ਸਤਪਾਲ ਗੁਸਾਈਂ ਦੇ ਪਰਿਵਾਰ ਨਾਲ ਹਮਦਰਦੀ ਨਾਲ ਪ੍ਰਗਟਾਵਾ ਕੀਤਾ ਅਤੇ ਗੁਸਾਈਂ ਵੱਲੋਂ ਸਿਆਸੀ ਅਤੇ ਸਮਾਜਿਕ ਖੇਤਰ ਵਿੱਚ ਪਾਏ ਸਾਰਥਕ ਯੋਗਦਾਨ ਲਈ ਯਾਦ ਕੀਤਾ। ਉਨ੍ਹਾਂ ਗੁਸਾਈਂ ਦੇ ਪਰਿਵਾਰਕ ਮੈਂਬਰਾਂ ਅਤੇ ਸਨੇਹੀਆਂ ਨਾਲ ਦੁੱਖ ਸਾਂਝਾ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਰੱਬ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿਚ ਭਾਣਾ ਮੰਨਣ ਦਾ ਬਲ ਬਖਸ਼ੇ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ `ਚ ਸਥਾਨ ਦੇਵੇ।
Continue Reading