WORLD
BREAKING: ਨੇਪਾਲ ‘ਚ 6.4 ਤੀਬਰਤਾ ਦੇ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 70 ਲੋਕਾਂ ਦੀ ਮੌਤ
4 ਨਵੰਬਰ 2023: ਨੇਪਾਲ ‘ਚ ਸ਼ੁੱਕਰਵਾਰ ਰਾਤ ਨੂੰ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਇਸ ਭੁਚਾਲ ਦੀ 6.4 ਤੀਬਰਤਾ ਨੇ ਨੇਪਾਲ ਵਿੱਚ ਤਬਾਹੀ ਮਚਾ ਦਿੱਤੀ ਹੈ । ਓਥੇ ਹੀ ਤੁਹਾਨੂੰ ਦੱਸ ਦੇਈਏ ਕਿ ਇਸ ਭੂਚਾਲ ਕਾਰਨ ਨੇਪਾਲ ‘ਚ ਹੁਣ ਤੱਕ 70 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ ਸੈਂਕੜੇ ਲੋਕ ਜ਼ਖਮੀ ਹੋਏ ਹਨ। ਨੇਪਾਲ ਵਿੱਚ ਇੱਕ ਮਹੀਨੇ ਵਿੱਚ ਤੀਜੀ ਵਾਰ ਜ਼ਬਰਦਸਤ ਭੂਚਾਲ ਆਇਆ ਹੈ। ਇਸ ਭੂਚਾਲ ਦਾ ਕੇਂਦਰ ਨੇਪਾਲ ਦੇ ਜਾਜਰਕੋਟ ਜ਼ਿਲ੍ਹੇ ਦੇ ਲਾਮੀਡਾਂਡਾ ਖੇਤਰ ਵਿੱਚ ਸੀ। ਚਸ਼ਮਦੀਦਾਂ ਨੇ ਦੱਸਿਆ ਕਿ ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਸੈਂਕੜੇ ਘਰ ਢਹਿ ਗਏ।
ਨੇਪਾਲ ਵਿੱਚ ਆਏ ਇਸ ਭੂਚਾਲ ਦੇ ਝਟਕੇ ਦਿੱਲੀ-ਐਨਸੀਆਰ ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਵੀ ਮਹਿਸੂਸ ਕੀਤੇ ਗਏ। ਰਾਤ ਕਰੀਬ 11:32 ਵਜੇ ਆਏ ਇਸ ਭੂਚਾਲ ਦੇ ਝਟਕੇ ਜਿਵੇਂ ਹੀ ਮਹਿਸੂਸ ਕੀਤੇ ਗਏ ਤਾਂ ਲੋਕ ਘਰਾਂ ਤੋਂ ਬਾਹਰ ਨਿਕਲਣ ਲੱਗੇ। ਚਾਰੇ ਪਾਸੇ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਦੇ ਝਟਕੇ ਦਿੱਲੀ, ਯੂਪੀ, ਬਿਹਾਰ ਅਤੇ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਮਹਿਸੂਸ ਕੀਤੇ ਗਏ।