Punjab
ਪੰਜਾਬ ‘ਚ ‘ਆਪ’ ਵਿਧਾਇਕ ਦੀ ਕਾਰ ਨਾਲ ਵਾਪਰਿਆ ਵੱਡਾ ਹਾਦਸਾ, 2 ਵਿਅਕਤੀਆਂ ਦੀ ਗਈ ਜਾਨ…

ਫਰੀਦਕੋਟ 16 JUNE 2023: ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਪਾਇਲਟ ਕਾਰ ਨੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਜ਼ਬਰਦਸਤ ਟੱਕਰ ਮਾਰੀ ਹੈ।ਇਹ ਘਟਨਾ ਫਰੀਦਕੋਟ ਦੇ ਸਾਦਿਕ ਰੋਡ ‘ਤੇ ਵਾਪਰੀ ਦੱਸੀ ਜਾ ਰਹੀ ਹੈ। ਜਦੋਂ ਬਾਈਕ ਸਵਾਰ ਨੌਜਵਾਨ ਇੱਥੋਂ ਲੰਘ ਰਿਹਾ ਸੀ ਤਾਂ ਵਿਧਾਇਕ ਦੀ ਗੱਡੀ ਨੇ ਉਸ ਨੂੰ ਟੱਕਰ ਮਾਰ ਦਿੱਤੀ। ਮ੍ਰਿਤਕ ਫਰੀਦਕੋਟ ਦੇ ਪਿੰਡ ਝੋਟੀਵਾਲਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Continue Reading