National
ਕੈਨੇਡਾ ਸਰਕਾਰ ਦਾ ਵੱਡਾ ਐਲਾਨ, ਲੱਖਾਂ ਭਾਰਤੀਆਂ ਲਈ ਬਣਿਆ ਬੋਝ!
ਕੈਨੇਡਾ ‘ਚ ਕੰਮ ਕਰਨ ਵਾਲਿਆਂ ਲਈ ਬੁਰੀ ਖ਼ਬਰ ਸਾਹਮਣੇ ਆਈ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬੀਤੇ ਦਿਨ ਐਲਾਨ ਕੀਤਾ ਕਿ ਕੈਨੇਡਾ ਵਿੱਚ ਅਸਥਾਈ ਤੌਰ ‘ਤੇ ਕੰਮ ਕਰਨ ਵਾਲੇ ਵਿਦੇਸ਼ੀਆਂ ਦੀ ਗਿਣਤੀ ਘਟਾਈ ਜਾਵੇਗੀ। ਜਾਣਕਾਰੀ ਮੁਤਾਬਕ ਅਗਸਤ 2024 ਦੇ ਅੰਤ ਤੱਕ ਕੈਨੇਡਾ ਵਿੱਚ ਭਾਰਤੀਆਂ ਦੀ ਗਿਣਤੀ 20 ਲੱਖ ਤੱਕ ਪਹੁੰਚਣ ਦੀ ਸੰਭਾਵਨਾ ਹੈ। ਕੈਨੇਡਾ ਵਿੱਚ ਜ਼ਿਆਦਾਤਰ ਵਿਦੇਸ਼ੀ ਭਾਰਤੀ ਸਿੱਖ ਹਨ ਜੋ ਉੱਥੇ ਛੋਟੇ ਕਾਰੋਬਾਰਾਂ ਅਤੇ ਕੰਪਨੀਆਂ ਵਿੱਚ ਕੰਮ ਕਰਦੇ ਹਨ।
ਕੈਨੇਡੀਅਨ ਸਰਕਾਰ ਨੇ ਇੱਕ ਅਜਿਹਾ ਫੈਸਲਾ ਲਿਆ ਹੈ ਜਿਸ ਨਾਲ ਉੱਥੇ ਰਹਿ ਰਹੇ ਭਾਰਤੀ ਲੋਕਾਂ ਦੀਆਂ ਮੁਸ਼ਕਲਾਂ ਵਧਣ ਜਾ ਰਹੀਆਂ ਹਨ। ਜਸਟਿਨ ਟਰੂਡੋ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਕੈਨੇਡਾ ਵਿੱਚ ਅਸਥਾਈ ਤੌਰ ‘ਤੇ ਕੰਮ ਕਰਨ ਵਾਲੇ ਵਿਦੇਸ਼ੀਆਂ ਦੀ ਗਿਣਤੀ ਘਟਾਈ ਜਾਵੇਗੀ। ਇਸ ਫੈਸਲੇ ਦਾ ਸਿੱਧਾ ਅਸਰ ਉਥੇ ਕੰਮ ਕਰਨ ਵਾਲੇ ਭਾਰਤੀ ਨੌਜਵਾਨਾਂ ‘ਤੇ ਪਵੇਗਾ। ਵੱਡੀ ਗਿਣਤੀ ਵਿੱਚ ਭਾਰਤੀ ਵਿਦਿਆਰਥੀ ਆਪਣੀ ਰੋਜ਼ੀ-ਰੋਟੀ ਕਮਾਉਣ ਲਈ ਉੱਥੇ ਕੰਮ ਕਰਦੇ ਹਨ।
ਪ੍ਰਧਾਨ ਮੰਤਰੀ ਟਰੂਡੋ ਨੇ ਕੀਤਾ ਟਵੀਟ
ਪ੍ਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਲਿਖਿਆ, ਅਸੀਂ ਕੈਨੇਡਾ ਵਿੱਚ ਘੱਟ ਤਨਖਾਹ ਵਾਲੇ, ਅਸਥਾਈ ਵਿਦੇਸ਼ੀ ਕਾਮਿਆਂ ਦੀ ਗਿਣਤੀ ਘਟਾ ਰਹੇ ਹਾਂ।ਲੇਬਰ ਮਾਰਕੀਟ ਬਦਲ ਗਈ ਹੈ। ਹੁਣ ਸਾਡੇ ਕਾਰੋਬਾਰਾਂ ਲਈ ਕੈਨੇਡੀਅਨ ਵਰਕਰਾਂ ਅਤੇ ਨੌਜਵਾਨਾਂ ਵਿੱਚ ਨਿਵੇਸ਼ ਕਰਨ ਦਾ ਸਮਾਂ ਆ ਗਿਆ ਹੈ।