Politics
ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਵੱਡੀ ਗਿਣਤੀ ‘ਚ ਕਾਂਗਰਸੀ ਪਰਿਵਾਰ ਅਕਾਲੀ ਦਲ ‘ਚ ਹੋਏ ਸ਼ਾਮਲ
ਨਾਭਾ : 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜੋੜ-ਤੋੜ ਦੀ ਰਾਜਨੀਤੀ ਸ਼ੁਰੂ ਹੋ ਗਈ ਹੈ। ਜਿਸ ਦੇ ਤਹਿਤ ਨਾਭਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਦੀ ਅਗਵਾਈ ਵਿੱਚ ਨਾਭਾ ਬਲਾਕ ਦੇ ਪਿੰਡ ਅਲੌਹਰਾਂ ਵਿਖੇ ਦਰਜਨਾਂ ਪਰਿਵਾਰ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਦੇ ਵਿਚ ਸ਼ਾਮਿਲ ਹੋ ਗਏ।
ਇਸ ਮੌਕੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਸ਼ਾਮਿਲ ਹੋਏ ਪਰਿਵਾਰਾਂ ਨੇ ਕਿਹਾ ਕਿ ਅਸੀਂ ਕਾਂਗਰਸ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਤੰਗ ਆ ਕੇ ਘਰ-ਘਰ ਨੌਕਰੀ ਦੇਣ ਦੇ ਝੂਠੇ ਲਾਰਿਆਂ ਨੂੰ ਲੈ ਕੇ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦੇ ਵਿਚ ਸ਼ਾਮਿਲ ਹੋਏ ਹਾਂ, ਕਿਉਂਕਿ ਕਾਂਗਰਸ ਪਾਰਟੀ ਨੇ ਜਿੰਨੇ ਵੀ ਵਾਅਦੇ ਕੀਤੇ ਸਨ ਉਹ ਉਸ ਤੇ ਖਰੀ ਨਹੀਂ ਉਤਰ ਪਾਈ ਜਿਸ ਦੇ ਰੋਸ ਵਜੋਂ ਅਸੀਂ ਅੱਜ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ।
ਨਾਭਾ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਝਟਕਾ ਲੱਗਿਆ ਜਦੋਂ ਨਾਭਾ ਬਲਾਕ ਦੇ ਪਿੰਡ ਅਲੋਹਰਾਂ ਦੇ ਦਰਜਨਾਂ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਸ਼ਾਮਿਲ ਹੋ ਗਏ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਵੱਲੋਂ ਨਾਭਾ ਦੇ ਵਿੱਚ ਵਿਕਾਸ ਦਾ ਕੋਈ ਵੀ ਕੰਮ ਨਹੀਂ ਕਰਵਾਇਆ ਗਿਆ।ਜਿਸ ਦੇ ਰੋਸ ਵਜੋਂ ਅਸੀਂ ਅੱਜ ਅਸੀਂ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਨੇ ਕਿਹਾ ਕਿ ਅੱਜ ਦਰਜਨਾਂ ਪਰਿਵਾਰਾਂ ਨੇ ਕਾਂਗਰਸ ਸਰਕਾਰ ਦੀ ਨੀਤੀਆਂ ਤੋਂ ਤੰਗ ਆ ਕੇ ਸ਼੍ਰੋਮਣੀ ਅਕਾਲੀ ਦਲ ਦੇ ਵਿਚ ਸ਼ਾਮਿਲ ਹੋਏ ਹਨ। ਕਿਉਂਕਿ ਕਾਂਗਰਸ ਪਾਰਟੀ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਜੋ ਵਾਅਦੇ ਕੀਤੇ ਸਨ ਉਨ੍ਹਾਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਜੋ ਕਾਂਗਰਸ ਪਾਰਟੀ ਨੂੰ ਅੱਜ ਦਰਜਨਾਂ ਪਰਿਵਾਰਾਂ ਨੇ ਛੱਡਿਆ ਹੈ ਇਸ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਬਲ ਮਿਲੇਗਾ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਾਡੀ ਜਿੱਤ ਯਕੀਨੀ ਹੈ।
ਇਸ ਮੌਕੇ ਕਾਂਗਰਸ ਪਾਰਟੀ ਨੂੰ ਛੱਡ ਕੇ ਆਏ ਨੌਜਵਾਨਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਜੋ ਵਾਅਦੇ ਕੀਤੇ ਸਨ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਜੋ ਨਾਭਾ ਦੇ ਵਿਕਾਸ ਕਾਰਜਾਂ ਲਈ ਜੋ ਵਾਅਦੇ ਕੀਤੇ ਸਨ ਉਨ੍ਹਾਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਹੋਇਆ। ਸਾਡੇ ਪਿੰਡ ਵਿੱਚ ਕੋਈ ਵਿਕਾਸ ਨਹੀਂ ਹੋਇਆ ਜਿਸਦੇ ਕਰਕੇ ਅਸੀਂ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਦੇ ਵਿਚ ਸ਼ਾਮਿਲ ਹੋਏ ਹਾਂ।
ਇਸ ਮੌਕੇ ਤੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਸੱਤਾ ਅਤੇ ਨਾਭਾ ਸਰਕਲ ਦੇ ਪ੍ਰਧਾਨ ਧਰਮਿੰਦਰ ਨੇ ਕਿਹਾ ਕਿ ਨਾਭਾ ਦੇ ਵਿਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਵਿਕਾਸ ਦੇ ਨਾਮ ਤੇ ਨਾਭਾ ਨਿਵਾਸੀਆਂ ਦੇ ਨਾਲ ਧੋਖਾ ਕੀਤਾ ਹੈ। ਉਨ੍ਹਾਂ ਨੇ ਆਪਣਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਕਾਂਗਰਸ ਸਰਕਾਰ ਨੇ ਸਿਰਫ਼ ਪੰਜਾਬ ਦੀ ਜਨਤਾ ਦੇ ਨਾਲ ਧੋਖਾ ਕਮਾਇਆ ਹੈ ਪੰਜਾਬ ਦੇ ਲੋਕ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਕਰਾਰੀ ਹਾਰ ਦੇਣਗੇ। ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨੀ ਤੈਅ ਹੈ।