Connect with us

Punjab

ਸਿੱਖਿਆ ਵਿਭਾਗ ਵੱਲੋਂ ਲਿਆ ਗਿਆ ਵੱਡਾ ਫੈਸਲਾ !

Published

on

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਚਾਈਲਡ ਕੇਅਰ ਲੀਵ ਤੇ ਵਿਦੇਸ਼ੀ ਛੁੱਟੀ ਸੰਬੰਧੀ ਪੱਤਰ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਜਨਵਰੀ, ਫਰਵਰੀ ਅਤੇ ਮਾਰਚ ਵਿੱਚ ਅਜਿਹੀ ਛੁੱਟੀ ਨਾ ਮਨਜ਼ੂਰ ਕਰਨ ਦੀ ਹਦਾਇਤ ਜਾਰੀ ਕੀਤੀ ਗਈ ਹੈ। ਵਿਦਿਆਰਥੀਆਂ ਦੀਆਂ ਸਾਲਾਨਾ ਪ੍ਰੀਖਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਦੀ ਤਿਆਰੀ ਕਰਵਾਉਣ ਅਤੇ ਅਧਿਆਪਕਾਂ ਤੇ ਹੋਰ ਸਟਾਫ ਦੀ ਛੁੱਟੀ ਕਾਰਨ ਉਨ੍ਹਾਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ ।

ਵਿਭਾਗ ਵੱਲੋਂ ਇਸ ਸਬੰਧੀ ਸਾਰੇ ਜ਼ਿਲਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਇੱਕ ਪੱਤਰ ਜਾਰੀ ਕਰ ਕੇ ਕਿਹਾ ਗਿਆ ਹੈ ਕਿ ਵਿਦਿਆਰਥੀਆਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸਮਾਂ ਨੇੜੇ ਆ ਗਿਆ ਹੈ। ਜਿਸ ਕਾਰਨ ਅਧਿਆਪਕਾਂ ਨੂੰ ਬੱਚਿਆਂ ਦੀ ਪੜ੍ਹਾਈ ਵੱਲ ਖਾਸ ਧਿਆਨ ਦੇਣਾ ਚਾਹੀਦਾ ਹੈ । ਸਿੱਖਿਆ ਵਿਭਾਗ ਨੇ ਪੱਤਰ ਜਾਰੀ ਕਰ ਕੇ ਕਿਹਾ ਕਿ ਜਨਵਰੀ, ਫਰਵਰੀ ਤੇ ਮਾਰਚ ਮਹੀਨੇ ਦੌਰਾਨ ਚਾਇਲਡ ਕੇਅਰ ਲੀਵ ਅਤੇ ਵਿਦੇਸ਼ੀ ਛੁੱਟੀ ਮਨਜ਼ੁੂਰ ਨਾ ਕੀਤੀ ਜਾਵੇ ਅਤੇ ਨਾ ਹੀ ਇਸ ਸਬੰਧੀ ਸਿਫਾਰਸ਼ ਕੀਤੀ ਜਾਵੇ।