Punjab
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ।

ਦਿੱਲੀ: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕੁਝ ਸਮਾਂ ਪਹਿਲਾਂ ਹੀ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ ਕਿ ਕੇਜਰੀਵਾਲ ਦੇ ਘਰ ‘ਤੇ ਵੱਡਾ ਹਮਲਾ ਹੋਇਆ ਹੈ। ਸਿਸੋਦੀਆ ਨੇ ਦੋ ਟਵੀਟ ਕੀਤੇ।
ਇਸ ਤੋਂ ਪਹਿਲਾਂ ਕੀਤੇ ਗਏ ਇੱਕ ਟਵੀਟ ਵਿੱਚ, ਉਸਨੇ ਲਿਖਿਆ- “ਦਿੱਲੀ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਉੱਤੇ ਹਮਲਾ ਕਰਕੇ ਸਮਾਜ ਵਿਰੋਧੀ ਅਨਸਰਾਂ ਨੇ ਸੀਸੀਟੀਵੀ ਕੈਮਰੇ ਅਤੇ ਸੁਰੱਖਿਆ ਰੁਕਾਵਟਾਂ ਨੂੰ ਤੋੜ ਦਿੱਤਾ ਹੈ। ਗੇਟ ’ਤੇ ਲੱਗਾ ਬੂਮ ਬੈਰੀਅਰ ਵੀ ਟੁੱਟ ਗਿਆ ਹੈ।
ਇਸ ਦੇ ਨਾਲ ਹੀ ਆਪਣੇ ਦੂਜੇ ਟਵੀਟ ‘ਚ ਮਨੀਸ਼ ਸਿਸੋਦੀਆ ਨੇ ਭਾਜਪਾ ਅਤੇ ਦਿੱਲੀ ਪੁਲਸ ‘ਤੇ ਗੰਭੀਰ ਦੋਸ਼ ਲਗਾਏ ਹਨ। ਸਿਸੋਦੀਆ ਨੇ ਟਵੀਟ ਕੀਤਾ- ਭਾਜਪਾ ਦੇ ਗੁੰਡੇ ਮੁੱਖ ਮੰਤਰੀ ਕੇਜਰੀਵਾਲ ਦੇ ਘਰ ਦੀ ਭੰਨਤੋੜ ਕਰਦੇ ਰਹੇ। ਭਾਜਪਾ ਪੁਲਿਸ ਉਨ੍ਹਾਂ ਨੂੰ ਰੋਕਣ ਦੀ ਬਜਾਏ ਘਰ ਦੇ ਦਰਵਾਜ਼ੇ ਤੱਕ ਲੈ ਆਈ।