Punjab
ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਕਾਲ ਐਜੂਕੇਸ਼ਨ ਸਰਵਿਸ ਚ ਲਗਾਇਆ ਗਿਆ ਖੂਨਦਾਨ ਕੈਂਪ

*ਖੂਨਦਾਨ ਕੈਂਪ ਵਿੱਚ 45 ਨੌਜਵਾਨਾਂ ਨੇ ਕੀਤਾ ਖੂਨਦਾਨ*
*ਖੂਨਦਾਨ ਕਰਕੇ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ: ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ*
20 ਨਵੰਬਰ 2023: ਪਹਿਲੀ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਕਾਲ ਐਜੂਕੇਸ਼ਨ ਸਰਵਿਸ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਵਰੁਣ ਸ਼ਰਮਾ, ਅਕਾਲ ਐਜੂਕੇਸ਼ਨ ਸਰਵਿਸ ਦੇ ਚੇਅਰਮੈਨ ਰਵਿੰਦਰ ਸਿੰਘ ਰਵੀ, ਐਮ.ਡੀ.ਅਮਿਤੋਜ ਸਿੰਘ ਦੀ ਅਗਵਾਈ ਦੋਆਬਾ ਬਲੱਡ ਸੈਂਟਰ ਜਲੰਧਰ ਦੇ ਸਹਿਯੋਗ ਨਾਲ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ 45 ਨੌਜਵਾਨਾਂ ਨੇ ਖੂਨਦਾਨ ਕੀਤਾ। ਇਸ ਮੌਕੇ ਹਲਕਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਰੀਬਨ ਕੱਟ ਕੇ ਸਵੇਰੇ ਖੂਨਦਾਨ ਕੈਂਪ ਦਾ ਉਦਘਾਟਨ ਕੀਤਾ।ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਵੱਲੋਂ ਅਤੇ ਅਕਾਲ ਐਜੂਕੇਸ਼ਨ ਸਰਵਿਸ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਖੂਨਦਾਨ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ ਕਿਉਂਕਿ ਖੂਨਦਾਨ ਇਕ ਮਹਾਨ ਦਾਨ ਹੈ ਅਤੇ ਖੂਨਦਾਨ ਕਰਕੇ ਅਸੀਂ ਕਈ ਕੀਮਤੀ ਜਾਨਾਂ ਬਚਾ ਸਕਦੇ ਹਾਂ । ਖੂਨ ਦੀ ਹਰ ਬੂੰਦ ਕੀਮਤੀ ਹੈ ਜੋ ਕਿਸੇ ਵੀ ਮਰਨ ਵਾਲੇ ਨੂੰ ਜੀਵਨ ਦੇ ਸਕਦੀ ਹੈ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਦੇ ਪੀ.ਏ ਲਵਪ੍ਰੀਤ ਸਿੰਘ, ਥਾਣਾ ਸੁਲਤਾਨਪੁਰ ਲੋਧੀ ਦੇ ਮੁਖੀ ਲਖਵਿੰਦਰ ਸਿੰਘ ਟੁਰਨਾ, , ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਐਸ.ਐਮ.ਓ ਡਾ.ਰਵਿੰਦਰਪਾਲ ਸ਼ੁਭ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਸ. ਸਕੱਤਰ ਭਾਈ ਮਹਿੰਦਰ ਸਿੰਘ ਆਹਲੀ, ਨੇ ਸ਼ਿਰਕਤ ਕੀਤੀ ਅਤੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤ ਨੂੰ ਵਧਾਈਆ ਦਿੱਤੀਆਂ | ਉਨ੍ਹਾਂ ਕਿਹਾ ਕਿ ਖੂਨਦਾਨ ਕਰਨ ਨਾਲ ਕੋਈ ਕਮਜ਼ੋਰੀ ਨਹੀਂ ਆਉਂਦੀ ਸਗੋਂ ਮਨ ਨੂੰ ਸ਼ਾਂਤੀ ਮਿਲਦੀ ਹੈ।
ਭਾਵ ਖੂਨਦਾਨ ਕਰਕੇ ਅਸੀਂ ਕਿਸੇ ਲੋੜਵੰਦ ਨੂੰ ਜੀਵਨ ਦੇ ਸਕਦੇ ਹਾਂ । ਉਨ੍ਹਾਂ ਕਿਹਾ ਕਿ ਖੂਨਦਾਨ ਇੱਕ ਮਹਾਨ ਦਾਨ ਹੈ ਜਿਸ ਨਾਲ ਸੈਂਕੜੇ ਲੋੜਵੰਦਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ।
ਇਸ ਮੌਕੇ ਪ੍ਰਧਾਨ ਵਰੁਣ ਸ਼ਰਮਾ ਨੇ ਆਏ ਹੋਏ ਸਾਰੇ ਵਿਸ਼ੇਸ਼ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਸਮੂਹ ਪਤਵੰਤਿਆਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ।ਇਸ ਮੌਕੇ ਖੂਨਦਾਨ ਕਰਨ ਵਾਲੇ ਵਿਅਕਤੀਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ।