Connect with us

Punjab

ਪੰਜਾਬ ‘ਚ ਸਵਾਰੀਆਂ ਨਾਲ ਭਰੀ ਬੱਸ ਹੋਈ ਹਾਦਸਾਗ੍ਰਸਤ, ਮਚ ਗਿਆ ਹੜਕੰਪ

Published

on

ਲੁਧਿਆਣਾ: ਗਿੱਲ ਚੌਕ ਫਲਾਈਓਵਰ ’ਤੇ ਸੰਘਣੀ ਧੁੰਦ ਕਾਰਨ ਸਵਾਰੀਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਤੁਹਾਨੂੰ ਦੱਸ ਦਈਏ ਕਿ ਕੋਈ ਜਾਣੀ ਨੁਕਸਾਨ ਨਹੀਂ ਹੋਇਆ ਹੈ|

ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਸੀ.ਟੀ.ਯੂ. ਬੱਸ ਚੰਡੀਗੜ੍ਹ ਵਾਪਸ ਜਾ ਰਹੀ ਸੀ। ਇਸ ਦੌਰਾਨ ਬੱਸ ਦੀ ਰਫ਼ਤਾਰ ਤੇਜ਼ ਹੋਣ ਕਾਰਨ ਬੱਸ ਗਿੱਲ ਚੌਕ ’ਤੇ ਬਣੇ ਡਿਵਾਈਡਰ ’ਤੇ ਜਾ ਚੜ੍ਹੀ। ਦੂਜੇ ਪਾਸੇ ਮੌਕੇ ‘ਤੇ ਮੌਜੂਦ ਲੋਕਾਂ ਨੇ ਬੱਸ ‘ਚੋਂ ਸਵਾਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਕੇ ਬੱਸ ਸਟੈਂਡ ਤੱਕ ਪਹੁੰਚਾਇਆ। ਇਸ ਹਾਦਸੇ ਤੋਂ ਬਾਅਦ ਚਾਰੇ ਪਾਸੇ ਜਾਮ ਲੱਗ ਗਿਆ,ਜਦਕਿ ਪ੍ਰਸ਼ਾਸਨ ਨੇ ਬੱਸ ਨੂੰ ਸੜਕ ਤੋਂ ਹਟਾ ਕੇ ਜਾਮ ਖੋਲ੍ਹ ਦਿੱਤਾ।

Continue Reading