Punjab
ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ ਤੇ ਚੱਲਦੀ ਕਾਰ ਨੂੰ ਲੱਗੀ ਅੱਗ

ਬਠਿੰਡਾ : ਬਠਿੰਡਾ ਵਿਖੇ ਉਹ ਕਹਾਵਤ ਬਿਲਕੁਲ ਸੱਚ ਸਾਬਤ ਹੋਈ ਕਿ ਜਾਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਇ ਜੀ ਬਿਲਕੁਲ ਬਠਿੰਡਾ ਦੇ ਪਿੰਡ ਜੇਠੂਕੇ ਕੋਲ , ਬਠਿੰਡਾ ਚੰਡੀਗੜ੍ਹ ਹਾਈਵੇ ਤੇ ਪਿੰਡ ਜੇਠੂਕੇ ਦੇ ਕੋਲ ਚੱਲਦੀ ਕਾਰ ਨੂੰ ਲੱਗੀ ਅਚਾਨਕ ਅੱਗ ਕਾਰਨ ਕਾਰ ਸੜ ਕੇ ਹੋਈ ਸੁਆਹ ਹੋ ਗਈ । ਤੁਹਾਨੂੰ ਦੱਸ ਦਈਏ ਕਿ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ।
ਕਾਰ ਚਾਲਕ ਨੇ ਦੱਸਿਆ ਕਿ ਉਹ ਬਰਨਾਲਾ ਤੋਂ ਬਠਿੰਡਾ ਆ ਰਹੇ ਸਨ ਅਚਾਨਕ ਰਸਤੇ ਵਿੱਚ ਮੋਟਰਸਾਈਕਲ ਸਵਾਰ ਨੇ ਦੱਸਿਆ ਕਿ ਉਨ੍ਹਾਂ ਦੀ ਕਾਰ ਨੂੰ ਅੱਗ ਲੱਗ ਗਈ ਹੈ ਉਹ ਤੁਰੰਤ ਕਾਰ ਵਿਚੋਂ ਬਾਹਰ ਨਿਕਲ ਆਏ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ।