Connect with us

National

ELANTE MALL ਘੁੰਮਣ ਆਏ ਬੱਚੇ ਨੂੰ ਗੁਆਨੀ ਪਈ ਜਾਨ

Published

on

ELANTE MALL : ਚੰਡੀਗੜ੍ਹ ਦੇ ਮਸ਼ਹੂਰ ਏਲਾਂਟੇ ਮਾਲ ‘ਚ ਇੱਕ ਦਰਦਨਾਕ ਹਾਦਸਾ ਵਾਪਰ ਗਿਆ ਹੈ। ਬੀਤੀ ਰਾਤ ਇੱਕ ਪਰਿਵਾਰ ਏਲਾਂਟੇ ਮਾਲ ਘੁੰਮਣ ਆਇਆ ਸੀ। ਜਿਥੇ ਉਨ੍ਹਾਂ ਦੇ ਪਰਿਵਾਰ ਵਿੱਚੋ 10 ਸਾਲਾਂ ਦੇ ਬੱਚੇ ਨਾਲ ਹਾਦਸਾ ਵਾਪਰਨ ਕਾਰਨ ਉਸ ਮੌਤ ਹੋ ਗਈ ।

 

ਏਲਾਂਟੇ ਮਾਲ ‘ਚ ਕੀ ਵਾਪਰਿਆ ਹਾਦਸਾ

ਏਲਾਂਟੇ ਮਾਲ ‘ਚ ਘੁੰਮਣ ਆਏ ਪਰਿਵਾਰ ਨਾਲ ਜਦੋਂ 10 ਸਾਲਾਂ ਦਾ ਬੱਚਾ ਖਿਡੌਣਾ ਟਰੇਨ ‘ਚ ਬੈਠਿਆਂ ਤਾਂ ਟਰੇਨ ਪਲਟ ਗਈ। ਜਿਸ ਉਸ ਉਸ ਨੂੰ ਆਪਣੀ ਜਾਨ ਗੁਆਣੀ ਪਈ। ਦੱਸ ਦੇਈਏ ਕਿ ਜਦੋ ਬੱਚਾ ਖਿਡੌਣਾ ਟਰੇਨ ‘ਚ ਬੈਠਿਆਂ ਅਤੇ ਟਰੇਨ ਪਲਟਣ ਕਾਰਨ 10 ਸਾਲਾਂ ਬੱਚੇ ਦੀ ਮੌਤ ਹੋ ਗਈ। ਇਹ ਸਾਰੀ ਘਟਨਾ ਸੀ.ਸੀ.ਟੀ.ਵੀ ਫੁਟੇਜ ‘ਚ ਕੈਦ ਹੋ ਗਈ ।

ਹਾਦਸਾ ਵਾਪਰਨ ਤੋਂ ਬਾਅਦ ਬੱਚੇ ਨੂੰ ਇਲਾਜ ਲਈ ਸੈਕਟਰ-32 ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਐਤਵਾਰ ਤੜਕੇ 4 ਵਜੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਸ਼ਾਹਬਾਜ਼ (11) ਵਾਸੀ ਨਵਾਂਸ਼ਹਿਰ ਵਜੋਂ ਹੋਈ ਹੈ। ਪੁਲਿਸ ਨੇ ਖਿਡੌਣਾ ਟਰੇਨ ਨੂੰ ਜ਼ਬਤ ਕਰ ਲਿਆ ਹੈ।

ਪੁਲਿਸ ਨੇ ਦਿੱਤੀ ਜਾਣਕਾਰੀ

ਜਤਿੰਦਰ ਪਾਲ ਦੀ ਸ਼ਿਕਾਇਤ ‘ਤੇ ਇੰਡਸਟਰੀਅਲ ਏਰੀਆ ਥਾਣੇ ਦੀ ਪੁਲਸ ਨੇ ਖਿਡੌਣਾ ਟਰੇਨ ਦੇ ਸੰਚਾਲਕ ਸੌਰਭ, ਵਾਸੀ ਬਾਪੂ ਧਾਮ ਅਤੇ ਕੰਪਨੀ ਮਾਲਕਾਂ ਖਿਲਾਫ ਕਤਲ ਅਤੇ ਅਣਗਹਿਲੀ ਦਾ ਮਾਮਲਾ ਦਰਜ ਕਰ ਲਿਆ ਹੈ।

ਪੁਲਿਸ ਨੇ ਏਲਾਂਟੇ ਮਾਲ ਦੇ ਅੰਦਰੋਂ ਸੀਸੀਟੀਵੀ ਫੁਟੇਜ ਜ਼ਬਤ ਕਰ ਲਈ ਹੈ। ਜਿਸ ‘ਚ ਬੱਚਾ ਖਿਡੌਣਾ ਟਰੇਨ ‘ਚੋਂ ਉਤਰਨ ਦੀ ਕੋਸ਼ਿਸ਼ ਕਰਦਾ ਨਜ਼ਰ ਆ ਰਿਹਾ ਸੀ। ਜਾਂਚ ਵਿੱਚ ਸਾਹਮਣੇ ਆਇਆ ਕਿ ਖਿਡੌਣਾ ਟਰੇਨ ਵਿੱਚ ਸਿਰਫ਼ ਦੋ ਬੱਚੇ ਹੀ ਬੈਠੇ ਸਨ। ਪਿਤਾ ਦਾ ਦੋਸ਼ ਹੈ ਕਿ ਇਹ ਹਾਦਸਾ ਅਣਗਹਿਲੀ ਕਾਰਨ ਵਾਪਰਿਆ ਹੈ।

ਪਰਿਵਾਰ ਸਮੇਤ ਚੰਡੀਗੜ੍ਹ ਆਏ ਸੀ ਘੁੰਮਣ

ਨਵਾਂਸ਼ਹਿਰ ਵਾਸੀ ਜਤਿੰਦਰ ਪਾਲ ਸਿੰਘ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹ ਸ਼ਨੀਵਾਰ ਨੂੰ ਆਪਣੇ ਦੋ ਬੱਚਿਆਂ, ਪਤਨੀ ਅਤੇ ਚਚੇਰੇ ਭਰਾ ਨਵਦੀਪ ਦੇ ਪਰਿਵਾਰ ਨਾਲ ਚੰਡੀਗੜ੍ਹ ਮਿਲਣ ਆਇਆ ਸੀ। ਸ਼ਨੀਵਾਰ ਰਾਤ ਕਰੀਬ 8 ਵਜੇ ਦੋਵੇਂ ਪਰਿਵਾਰਕ ਮੈਂਬਰ ਸੈਰ ਕਰਨ ਅਤੇ ਖਰੀਦਦਾਰੀ ਕਰਨ ਲਈ ਏਲਾਂਟੇ ਮਾਲ ਪਹੁੰਚੇ।

ਮਾਲ ਦੇ ਅੰਦਰ ਗਰਾਊਂਡ ਫਲੋਰ ‘ਤੇ ਖਿਡੌਣਾ ਟਰੇਨ ਦੇਖ ਕੇ ਪੁੱਤਰ ਸ਼ਾਹਬਾਜ਼ ਅਤੇ ਨਵਦੀਪ ਦਾ ਬੇਟਾ ਉਸ ‘ਚ ਝੂਲਾ ਲੈਣ ਲਈ ਕਹਿਣ ਲੱਗੇ। ਜਤਿੰਦਰ ਅਤੇ ਨਵਦੀਪ ਦੋਵੇਂ ਬੱਚਿਆਂ ਨੂੰ ਖਿਡੌਣਾ ਟਰੇਨ ਵਿੱਚ ਝੂਲੇ ਦੇਣ ਲਈ ਰਾਜ਼ੀ ਹੋ ਗਏ।

 

ਸ਼ਾਹਬਾਜ਼ ਦੇ ਪਿਤਾ ਨੇ ਦਿੱਤੀ ਜਾਣਕਾਰੀ

ਜਤਿੰਦਰ ਪਾਲ ਨੇ ਦੋਵਾਂ ਬੱਚਿਆਂ ਦੀ ਸਵਾਰੀ ਲਈ 400 ਰੁਪਏ ਦਿੱਤੇ ਪਰ ਚਾਲਕ ਨੇ ਪਰਚੀ ਨਹੀਂ ਦਿੱਤੀ। ਸ਼ਾਹਬਾਜ਼ ਅਤੇ ਦੂਜਾ ਬੱਚਾ ਖਿਡੌਣਾ ਟਰੇਨ ਦੇ ਆਖਰੀ ਡੱਬੇ ਵਿੱਚ ਬੈਠੇ ਸਨ। ਖਿਡੌਣਾ ਟਰੇਨ ‘ਚ ਬੈਠੇ ਬੱਚਿਆਂ ਨੂੰ ਝੂਲੇ ਦੇਣ ਲਈ ਆਪਰੇਟਰ ਸੌਰਵ ਨੇ ਟਰੇਨ ਦੀ ਗਰਾਊਂਡ ਫਲੋਰ ‘ਤੇ ਚੱਕਰ ਲਗਾਉਣੇ ਸ਼ੁਰੂ ਕਰ ਦਿੱਤੇ।

ਇਸੇ ਦੌਰਾਨ ਅਚਾਨਕ ਖਿਡੌਣਾ ਟਰੇਨ ਆਪਣਾ ਸੰਤੁਲਨ ਗੁਆ ​​ਬੈਠੀ ਅਤੇ ਪਿਛਲਾ ਡੱਬਾ ਪਲਟ ਗਿਆ। ਸ਼ਾਹਬਾਜ਼ ਦਾ ਸਿਰ ਕੰਪਾਰਟਮੈਂਟ ਦੀ ਖਿੜਕੀ ਤੋਂ ਬਾਹਰ ਆ ਕੇ ਫਰਸ਼ ‘ਤੇ ਜ਼ੋਰ ਨਾਲ ਵੱਜਿਆ। ਸਿਰ ‘ਤੇ ਸੱਟ ਲੱਗਣ ਕਾਰਨ ਖੂਨ ਵਗਣਾ ਸ਼ੁਰੂ ਹੋ ਗਿਆ, ਜਦਕਿ ਨਵਦੀਪ ਦਾ ਬੱਚਾ ਵਾਲ-ਵਾਲ ਬਚ ਗਿਆ। ਜਿਸ ਤੋਂ ਬਾਅਦ ਸ਼ਾਹਬਾਜ਼ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਮੌਤ ਹੋ ਗਈ।