Punjab
ਐਸੀ ਔਲ਼ਾਦ ਨਾਲੋਂ ਬੰਦਾ ਬੇਔਲਾਦ ਹੀ ਚੰਗਾ, ਪੜੋ ਪੂਰੀ ਖ਼ਬਰ

ਬਰਨਾਲਾ 7 ਅਗਸਤ 2023 : ਬਰਨਾਲਾ ਇਲਾਕੇ ਵਿਚ ਇਕ ਦਰਦਨਾਕ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।ਜੋ ਕਿ ਕਿਸੇ ਹੋਰ ਵੱਲੋਂ ਨਹੀਂ ਬਲਕਿ ਦੋ ਨਸ਼ੇੜੀ ਪੁੱਤਰਾਂ ਵੱਲੋਂ ਇਸ ਤਰ੍ਹਾਂ ਦੀ ਸ਼ਰਮਨਾਕ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ| ਦੱਸ ਦੇਈਏ ਕਿ 2 ਪੁੱਤਰਾਂ ਨੇ ਮਿਲ ਕੇ ਆਪਣੇ ਹੀ ਪਿਓ ਦਾ ਕਤਲ ਕਰ ਦਿੱਤਾ। ਇਸ ਕਤਲ ਦੀ ਇਕ ਵੀਡੀਉ ਵੀ ਵਾਇਰਲ ਹੋ ਰਹੀ ਹੈ। ਵੀਡੀਓ ਕਲਿੱਪ ‘ਚ ਦੋਵੇਂ ਨਸ਼ੇੜੀ ਨੌਜਵਾਨ ਪੁੱਤਰ ਆਪਣੇ ਪਿਤਾ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਦੇ ਨਜ਼ਰ ਆ ਰਹੇ ਹਨ। ਪੁਲਿਸ ਵੱਲੋਂ ਪਿਤਾ ਰਾਮ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਉਸਦੇ ਪੁੱਤਰਾਂ ਗੁਰਪ੍ਰੀਤ ਸਿੰਘ ਅਤੇ ਅਮਰ ਸਿੰਘ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਗੁਰਪ੍ਰੀਤ ਸਿੰਘ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ, ਜਦਕਿ ਅਮਰ ਸਿੰਘ ਹਸਪਤਾਲ ਵਿੱਚ ਦਾਖਲ ਹੈ। ਐਸਐਚਓ ਥਾਣਾ ਸਦਰ ਕਰਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਮ੍ਰਿਤਕ ਰਾਮ ਸਿੰਘ ਦੀ ਪੁੱਤਰੀ ਕੁਲਦੀਪ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਕਤਲ ਦਾ ਕੇਸ ਦਰਜ ਕਰ ਲਿਆ ਹੈ।