Punjab
ਹਰੀਸ਼ ਰਾਵਤ ਨੂੰ ਮਿਲਣ ਪਹੁੰਚਿਆ ਪੰਜਾਬ ਕਾਂਗਰਸ ਦੇ ਨੇਤਾਵਾਂ ਦੇ ਕਾਫਲਾ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਬਾਗੀ ਨੇਤਾਵਾਂ ਦਾ ਕਾਫਲਾ ਦੇਹਰਾਦੂਨ ਪਹੁੰਚ ਗਿਆ ਹੈ। ਕੁਝ ਹੀ ਸਮੇਂ ਵਿੱਚ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਪ੍ਰਗਟ ਸਿੰਘ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਅਤੇ ਸੁੱਖ ਸਰਕਾਰੀਆ ਪੰਜਾਬ ਦੇ ਇੰਚਾਰਜ ਹਰੀਸ਼ ਰਾਵਤ ਨੂੰ ਮਿਲਣਗੇ। ਇਸ ਤੋਂ ਬਾਅਦ ਹਰੀਸ਼ ਰਾਵਤ ਦਾ ਦਿੱਲੀ ਆਉਣ ਦਾ ਪ੍ਰੋਗਰਾਮ ਬਣਾਇਆ ਜਾ ਸਕਦਾ ਹੈ।
ਤੁਹਾਨੂੰ ਦੱਸ ਦੇਈਏ ਕਿ ਕਾਂਗਰਸੀ ਵਿਧਾਇਕਾਂ ਦੇ ਨਾਲ -ਨਾਲ ਕੁਝ ਕੈਬਨਿਟ ਮੰਤਰੀਆਂ ਨੇ ਵੀ ਕੈਪਟਨ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਮੰਗਲਵਾਰ ਨੂੰ ਤ੍ਰਿਪਤ ਰਜਿੰਦਰ ਬਾਜਵਾ ਦੀ ਰਿਹਾਇਸ਼ ‘ਤੇ ਕਈ ਮੰਤਰੀਆਂ ਅਤੇ ਵਿਧਾਇਕਾਂ ਦੀ ਮੀਟਿੰਗ ਹੋਈ, ਜਿਸ ਤੋਂ ਬਾਅਦ ਕੈਪਟਨ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾਉਣ ਦੀ ਮੰਗ ਖੁੱਲ੍ਹ ਕੇ ਉੱਠਣੀ ਸ਼ੁਰੂ ਹੋ ਗਈ।