Connect with us

Punjab

SAD NEWS: ਕਰਵਾ ਚੌਥ ਤੋਂ ਇਕ ਦਿਨ ਪਹਿਲਾਂ ਪਤੀ ਨੇ ਪਤਨੀ ਦਾ ਕੀਤਾ ਕ+ਤ+ਲ..

Published

on

ਕਪੂਰਥਲਾ 1 ਨਵੰਬਰ 2023 : ਪਿੰਡ ਸੰਧੂ ਚੱਠਾ ‘ਚ ਇਕ ਵਿਆਹੁਤਾ ਔਰਤ ਦਾ ਉਸਦੇ ਹੀ ਪਤੀ ਦੇ ਵਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮੁਲਜ਼ਮ ਪਤੀ ਬੀਤੇ ਦਿਨ ਹੀ ਇਟਲੀ ਤੋਂ ਭਾਰਤ ਆਇਆ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਔਰਤ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ। ਮੁਲਜ਼ਮ ਪਤੀ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ।

ਪਿੰਡ ਸੰਧੂ ਚੱਠਾ ਵਿਖੇ ਇੱਕ ਔਰਤ ਹਰਪ੍ਰੀਤ ਕੌਰ (45) ਪਤਨੀ ਸੁਖਦੇਵ ਸਿੰਘ ਦਾ ਆਪਣੇ ਪਤੀ ਨਾਲ ਮਾਮੂਲੀ ਝਗੜਾ ਹੋ ਗਿਆ। ਇਸ ਤੋਂ ਬਾਅਦ ਉਸ ਦੇ ਪਤੀ ਸੁਖਦੇਵ ਸਿੰਘ ਨੇ ਉਸ ਦੇ ਗਲੇ ਵਿਚ ਪਰਨਾ ਪਾ ਕੇ ਉਸ ਨੂੰ ਕਮਰੇ ਵਿਚ ਘਸੀਟਿਆ ਅਤੇ ਫਿਰ ਉਸ ਦਾ ਸਿਰ ਜ਼ਮੀਨ ‘ਤੇ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਘਟਨਾ ਤੋਂ ਬਾਅਦ ਮੁਲਜ਼ਮ ਪਤੀ ਮੌਕੇ ਤੋਂ ਫਰਾਰ ਹੋ ਗਿਆ। ਥਾਣਾ ਸਦਰ ਕਪੂਰਥਲਾ ਦੀ ਪੁਲਸ ਨੇ ਮ੍ਰਿਤਕਾ ਦੇ ਭਰਾ ਲਖਵੀਰ ਸਿੰਘ ਦੇ ਬਿਆਨਾਂ ‘ਤੇ ਦੋਸ਼ੀ ਪਤੀ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਦਰ ਕਪੂਰਥਲਾ ਦੇ ਐਸ.ਐਚ.ਓ. ਸੋਨਮਦੀਪ ਕੌਰ ਨੇ ਦੱਸਿਆ ਕਿ ਮੁਲਜ਼ਮ ਪਤੀ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।