Connect with us

Punjab

PGI ‘ਚ ਜ਼ਿੰਦਾ ਹੋ ਗਿਆ ਮੁਰਦਾ,ਜਾਣੋ ਕਿ ਹੀ ਪੂਰਾ ਮਾਮਲਾ

Published

on

ਪੰਜਾਬ ਦੇ ਹੁਸ਼ਿਆਰਪੁਰ ਦੇ ਇੱਕ ਨਿੱਜੀ ਹਸਪਤਾਲ ਦਾ ਹੈਰਾਨ ਕਰਨ ਵਾਲਾ ਕਾਰਨਾਮਾ ਸਾਹਮਣੇ ਆਇਆ ਹੈ। ਨਿੱਜੀ ਹਸਪਤਾਲ ਵੱਲੋਂ ਇਲਾਜ ਦੌਰਾਨ ਮ੍ਰਿਤਕ ਐਲਾਨਿਆ ਗਿਆ ਵਿਅਕਤੀ ਪੀਜੀਆਈ ਚੰਡੀਗੜ੍ਹ ਪਹੁੰਚ ਕੇ ਸੁਰੱਖਿਅਤ ਘਰ ਪਰਤ ਗਿਆ। ਜਿਉਂ ਹੀ ਉਹ ਘਰ ਪਰਤਿਆ ਤਾਂ ਹੁਸ਼ਿਆਰਪੁਰ ਦੇ ਪਿੰਡ ਨੰਗਲ ਸ਼ਹੀਦਾਂ ਦੇ ਬਹਾਦਰ ਸਿੰਘ ਨੇ ਹਸਪਤਾਲ ਖ਼ਿਲਾਫ਼ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ।

ਹਸਪਤਾਲ ਦੇ ਬਾਹਰ ਧਰਨੇ ‘ਤੇ ਬੈਠੇ ‘ਡੈੱਡ’
ਬਹਾਦਰ ਸਿੰਘ ਦੀ ਪਤਨੀ ਨੇ ਦੱਸਿਆ ਕਿ ਉਸ ਦੇ ਪਤੀ ਨੂੰ ਆਮ ਖੰਘ ਦੀ ਸ਼ਿਕਾਇਤ ਸੀ। ਉਹ ਉਸ ਨੂੰ ਹੁਸ਼ਿਆਰਪੁਰ ਦੇ ਰਾਮ ਕਲੋਨੀ ਕੈਂਪ ਸਥਿਤ ਇੱਕ ਨਿੱਜੀ ਹਸਪਤਾਲ ਲੈ ਗਈ। ਹਸਪਤਾਲ ਵਾਲਿਆਂ ਨੇ ਉਸ ਨੂੰ ਗੰਭੀਰ ਮਾਮਲਾ ਦੱਸਦੇ ਹੋਏ ਹਸਪਤਾਲ ਵਿੱਚ ਦਾਖਲ ਕਰਵਾਇਆ ਅਤੇ ਬਾਅਦ ਵਿੱਚ ਕਿਹਾ ਕਿ ਬਹਾਦਰ ਸਿੰਘ ਦੀ ਮੌਤ ਹੋ ਗਈ ਹੈ, ਪਰ ਉਨ੍ਹਾਂ ਨੇ ਹਸਪਤਾਲ ਦੇ ਡਾਕਟਰਾਂ ਦੀ ਗੱਲ ਨਹੀਂ ਮੰਨੀ।

ਜਾਂਚ ਤੋਂ ਬਾਅਦ ਕੇਸ ਦਰਜ ਕੀਤਾ ਜਾਵੇਗਾ
ਹਸਪਤਾਲ ਦੇ ਬਾਹਰ ਰੋਸ ਪ੍ਰਦਰਸ਼ਨ ਅਤੇ ਮਾਹੌਲ ਤਣਾਅਪੂਰਨ ਹੁੰਦਾ ਦੇਖ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ। ਬਹਾਦਰ ਸਿੰਘ ਨੇ ਆਪਣੀ ਪੰਚਾਇਤ ਸਮੇਤ ਪੁਲੀਸ ਨੂੰ ਲਿਖਤੀ ਸ਼ਿਕਾਇਤ ਦੇ ਕੇ ਹਸਪਤਾਲ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਹੈ। ਥਾਣਾ ਮਾਡਲ ਟਾਊਨ ਦੇ ਇੰਚਾਰਜ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਬਹਾਦਰ ਸਿੰਘ ਦੇ ਰਿਸ਼ਤੇਦਾਰਾਂ ਨੇ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਪਹਿਲਾਂ ਪੂਰੇ ਮਾਮਲੇ ਦੀ ਜਾਂਚ ਕਰੇਗੀ। ਜਾਂਚ ਵਿੱਚ ਜੋ ਤੱਥ ਸਾਹਮਣੇ ਆਉਣਗੇ। ਉਨ੍ਹਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰਨਗੇ।