Connect with us

Punjab

ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨਾਲ ਕੀਤੀ ਮੁਲਾਕਾਤ

Published

on

3 ਨਵੰਬਰ 2023: 12 ਸਾਲ ਬਾਅਦ ਹੋਣ ਜਾ ਰਹੀਆਂ ਐਸਜੀਪੀਸੀ ਦੀਆਂ ਚੋਣਾਂ ਨੂੰ ਲੈ ਕੇ 21 ਅਕਤੂਬਰ 2023 ਤੋਂ ਨਵੀਆਂ ਵੋਟਾਂ ਬਣਾਉਣ ਅਤੇ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ | ਜਿਸ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਾ ਵਫਦ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੂੰ ਮਿਲਿਆ ਜਿੱਥੇ ਉਹਨਾਂ ਵੱਲੋਂ ਇੱਕ ਮੰਗ ਪੱਤਰ ਗ੍ਰਹਿ ਮੰਤਰੀ ਭਾਰਤ ਸਰਕਾਰ ਰਾਹੀਂ ਭੇਜਿਆ ਉੱਥੇ ਹੀ ਉਹਨਾਂ ਕਿਹਾ ਕਿ ਸਰਕਾਰ ਜਲਦ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰੇ ਉੱਥੇ ਹੀ ਲੋਕ ਆਪਣੀ ਵੋਟ ਦਾ ਇਸਤੇਮਾਲ ਕਰਕੇ ਐਸਜੀਪੀਸੀ ਦੀਆਂ ਚੋਣਾਂ ਚ ਹਿੱਸਾ ਲੈ ਸਕਣ ਵੋਟਾਂ ਬਣਾਉਣ ਦੀ ਪ੍ਰਕਿਰਿਆ ਕਾਫੀ ਸਲੋ ਚੱਲ ਰਹੀਆਂ ਨੇ ਉਥੇ ਹੀ ਡਿਪਟੀ ਕਮਿਸ਼ਨਰ ਨੂੰ ਮੰਗ ਕੀਤੀ ਹੈ ਕਿ ਵੋਟਾਂ ਬਣਾਉਣ ਦੀ ਪ੍ਰਕਿਰਿਆ ਨੂੰ ਤੇਜ ਕੀਤਾ ਜਾਵੇ ਮੁਹੱਲੇ ਪੱਧਰ ਤੇ ਪਿੰਡ ਪੱਧਰ ਤੇ ਲੋਕ ਆਪਣੀ ਵੋਟਾਂ ਵੱਡੀ ਗਿਣਤੀ ਚ ਬਣਾ ਸਕਣ ਤੇ ਆਉਣ ਵਾਲੇ ਐਸਜੀਪੀਸੀ ਚੋਣਾਂ ਦੇ ਵਿੱਚ ਆਪਣੇ ਮੱਤ ਦਾ ਇਸਤੇਮਾਲ ਕਰ ਸਕਣ ।