Connect with us

Punjab

410 ਗ੍ਰਾਮ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ

Published

on

LUDHIANA : STF ਟੀਮ ਨੂੰ ਵੱਡੀ ਕਾਮਯਾਬੀ ਮਿਲੀ ਹੈ| STF ਦੀ ਲੁਧਿਆਣਾ ਯੂਨਿਟ ਨੇ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਦੇ ਤਹਿਤ ਇੱਕ ਨਸ਼ਾ ਤਸਕਰ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ|

ਨਸ਼ਾ ਤਸਕਰ ਤੋਂ 2 ਕਰੋੜ ਦੀ ਹੈਰੋਇਨ ਬਰਾਮਦ ਹੋਈ ਹੈ। ਮੁਲਜ਼ਮ ਦੀ ਪਛਾਣ ਹਰਪਾਲ ਵਾਸੀ ਵਸੰਤ ਨਗਰ ਵਜੋਂ ਹੋਈ ਹੈ।

ਜਾਣਕਾਰੀ ਮੁਤਾਬਿਕ ਐਸਟੀਐਫ ਦੇ ਸਬ ਇੰਸਪੈਕਟਰ ਮੱਖਣ ਰਾਮ ਨੇ ਦੱਸਿਆ ਕਿ ਪੁਲਿਸ ਨੂੰ ਮੁਖਬਰ ਨੇ ਦੱਸਿਆ ਸੀ ਕਿ ਇੱਕ ਨਸ਼ਾ ਤਸਕਰ ਹੈਰੋਇਨ ਦੀ ਵੱਡੀ ਖੇਪ ਲੈ ਕੇ ਮੋਟਰਸਾਈਕਲ ‘ਤੇ ਗਾਹਕਾਂ ਨੂੰ ਸਪਲਾਈ ਕਰਨ ਜਾ ਰਿਹਾ ਹੈ। ਜਿਸ ‘ਤੇ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਢਾਬਾ ਖੇਤਰ ‘ਚੋਂ ਦੋਸ਼ੀ ਨੂੰ 410 ਗ੍ਰਾਮ ਹੈਰੋਇਨ, 50 ਖਾਲੀ ਲਿਫਾਫੇ ਅਤੇ ਇਕ ਇਲੈਕਟ੍ਰਾਨਿਕ ਕਾਂਟੇ ਸਮੇਤ ਗ੍ਰਿਫਤਾਰ ਕਰ ਲਿਆ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ|