Connect with us

Punjab

ਅੰਮ੍ਰਿਤਸਰ ਤੋਂ ਜੰਮੂ ਜਾ ਰਿਹਾ ਪਰਿਵਾਰ ਹੋਇਆ ਹਾਦਸੇ ਦਾ ਸ਼ਿਕਾਰ

Published

on

ਜਾਣਕਾਰੀ ਮੁਤਾਬਿਕ 3 ਲੋਕ ਇਕ ਕਾਰ ‘ਚ ਅੰਮ੍ਰਿਤਸਰ ਤੋਂ ਜੰਮੂ ਜਾ ਰਹੇ ਸਨ। ਜਦੋਂ ਉਨ੍ਹਾਂ ਦੀ ਕਾਰ ਅੰਮ੍ਰਿਤਸਰ-ਜੰਮੂ ਨੈਸ਼ਨਲ ਹਾਈਵੇ ‘ਤੇ ਪਿੰਡ ਧੀਰ ਮੋੜ ਨੇੜੇ ਪਹੁੰਚੀ ਤਾਂ ਕਾਰ ਅੱਗੇ ਜਾ ਰਹੇ ਟਿੱਪਰ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਕਾਰ ਟਿੱਪਰ ਦੇ ਹੇਠਾਂ ਆ ਗਈ ਅਤੇ ਤਿੰਨੋਂ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਦੂਜੇ ਪਾਸੇ ਇਹ ਵੀ ਪਤਾ ਲੱਗਾ ਹੈ ਕਿ ਟਿੱਪਰ ਟਰੱਕ ਦੇ ਅੱਗੇ ਅਚਾਨਕ ਇੱਕ ਮੋਟਰਸਾਈਕਲ ਸਵਾਰ ਆ ਗਿਆ ਸੀ, ਜਿਸ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਟਿੱਪਰ ਟਰੱਕ ਚਾਲਕ ਨੇ ਅਚਾਨਕ ਬ੍ਰੇਕ ਲਗਾ ਦਿੱਤੀ ਅਤੇ ਟਿੱਪਰ ਦੇ ਪਿੱਛੇ ਆ ਰਹੀ ਉਕਤ ਕਾਰ ਉਸ ਦੀ ਲਪੇਟ ‘ਚ ਆ ਗਈ | .

ਇਸ ਤੋਂ ਬਾਅਦ ਜ਼ਖਮੀਆਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੇਖਦਿਆਂ ਅੰਮ੍ਰਿਤਸਰ ਰੈਫਰ ਕਰ ਦਿੱਤਾ। ਜ਼ਖ਼ਮੀਆਂ ਦੀ ਪਛਾਣ ਸ਼ੁਸ਼ਲ ਕੁਮਾਰ ਪੁੱਤਰ ਹੁਸ਼ਿਆਰ ਸਿੰਘ, ਸ਼ੁਭਮ ਅਤੇ ਨਿਸ਼ਾਨ ਤਿੰਨੋਂ ਵਾਸੀ ਜੰਮੂ ਵਜੋਂ ਹੋਈ ਹੈ। ਹਾਦਸੇ ਦੀ ਸੂਚਨਾ ਮਿਲਣ ਦੇ ਬਾਅਦ ਥਾਣਾ ਸਦਰ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਦੋਵੇਂ ਵਾਹਨਾਂ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ |