Punjab
SAD NEWS: ਖੇਤਾਂ ‘ਚ ਕੰਮ ਕਰਦੇ ਕਿਸਾਨ ਨੂੰ ਕੱਟਿਆ ਜ਼ਹਿਰੀਲੇ ਸੱਪ ਨੇ, ਤੜਫ਼ ਤੜਫ਼ ਨਿਕਲੀ ਜਾਨ…

ਤਰਨਤਾਰਨ 4 ਜੁਲਾਈ 2023 : ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਕਸਬਾ ਕਲਸੀਆਂ ਕਲਾਂ ਵਿੱਚ ਖੇਤਾਂ ਵਿੱਚ ਕੰਮ ਕਰਦੇ ਸਮੇਂ ਜ਼ਹਿਰੀਲੇ ਸੱਪ ਦੇ ਡੰਗਣ ਕਾਰਨ ਇੱਕ ਕਿਸਾਨ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਕਿਸਾਨ ਤਰਸੇਮ ਸਿੰਘ ਪੁੱਤਰ ਦਿਲਪ੍ਰੀਤ ਸਿੰਘ ਅਤੇ ਪਿਤਾ ਅਜੀਤ ਸਿੰਘ ਨੇ ਦੱਸਿਆ ਕਿ ਸਵੇਰੇ ਤਰਸੇਮ ਸਿੰਘ ਖੇਤਾਂ ਵਿੱਚ ਬੀਜੀ ਸਬਜ਼ੀ ਦੇਖਣ ਗਿਆ ਸੀ। ਇਸ ਦੌਰਾਨ ਜ਼ਹਿਰੀਲੇ ਸੱਪ ਨੇ ਉਸ ਨੂੰ ਡੰਗ ਲਿਆ ਅਤੇ ਉਹ ਤੜਫਣ ਲੱਗਾ। ਉਹ ਆਪਣੇ ਲੜਕੇ ਨੂੰ ਚੁੱਕ ਕੇ ਇਲਾਜ ਲਈ ਹਸਪਤਾਲ ਲੈ ਗਿਆ ਜਿੱਥੇ ਉਸ ਦੀ ਮੌਤ ਹੋ ਗਈ।
ਤਰਸੇਮ ਸਿੰਘ ਬਹੁਤ ਹੀ ਗਰੀਬ ਕਿਸਾਨ ਸੀ ਅਤੇ ਉਹ ਆਪਣੇ ਘਰ ਦੇ ਨਾਲ-ਨਾਲ ਖੇਤਾਂ ਵਿੱਚ ਸਬਜ਼ੀਆਂ ਦੀ ਕਾਸ਼ਤ ਕਰਦਾ ਸੀ, ਜਿਸ ਨਾਲ ਉਹ ਗੁਜ਼ਾਰਾ ਕਰਦਾ ਸੀ ਅਤੇ ਅੱਜ ਸੱਪ ਦੇ ਡੱਸਣ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਵਾਰਸਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਮਦਦ ਕੀਤੀ ਜਾਵੇ ਤਾਂ ਜੋ ਉਹ ਆਪਣਾ ਘਰ ਚਲਾ ਸਕਣ।