Connect with us

Punjab

ਮੁੰਬਈ ਦੇ ਉਪਨਗਰ ਵਿਲੇ ਪਾਰਲੇ ‘ਚ ਅੱਜ ਸਵੇਰੇ ਜੀਵਨ ਬੀਮਾ ਨਿਗਮ (ਐੱਲ. ਆਈ. ਸੀ.) (LIC) ਦੇ ਦਫ਼ਤਰ ‘ਚ ਲੱਗੀ ਭਿਆਨਕ ਅੱਗ

Published

on

ਮੁੰਬਈ: ਮੁੰਬਈ ਦੇ ਉਪਨਗਰ ਵਿਲੇ ਪਾਰਲੇ ‘ਚ ਅੱਜ ਸਵੇਰੇ ਜੀਵਨ ਬੀਮਾ ਨਿਗਮ (ਐੱਲ. ਆਈ. ਸੀ.)ਦੇ ਦਫ਼ਤਰ ‘ਚ ਅੱਗ ਲੱਗ ਗਈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਵਿਲੇ ਪਾਰਲੇ ਵੈਸਟ ‘ਚ ਐੱਸਵੀ ਰੋਡ ‘ਤੇ ਸਥਿਤ ਦੋ ਮੰਜ਼ਿਲਾ ਇਮਾਰਤ ‘ਚ ਸਵੇਰੇ 7 ਵਜੇ ਅੱਗ ਲੱਗ ਗਈ। ਇਸ ਦੇ ਨਾਲ ਹੀ ਅੱਗ ‘ਤੇ ਕਾਬੂ ਪਾਉਣ ਲਈ 9 ਫਾਇਰ ਟੈਂਡਰ ਪਹੁੰਚ ਗਈਆਂ। ਹਾਲਾਂਕਿ ਇਸ ਘਟਨਾ ‘ਚ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਅਧਿਕਾਰੀ ਮੁਤਾਬਕ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੇ ਕਰਮਚਾਰੀ ਅਤੇ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।