Uncategorized
ਪੰਜਾਬੀ ਯੂਨੀਵਰਸਿਟੀ ਦੇ ਪ੍ਰਬੰਧਕੀ ਬਲਾਕ ‘ਚ ਲੱਗੀ ਅੱਗ
ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਪ੍ਰਬੰਧਕੀ ਬਲਾਕ ਵਿੱਚ ਅੱਗ ਲੱਗਣ ਦੀ ਘਟਨਾ ਵਾਪਰੀ ਹੈ। ਮੌਕੇ ‘ਤੇ ਮੌਜੂਦ ਸੁਰੱਖਿਆ ਮੁਲਾਜ਼ਮਾਂ ਵੱਲੋਂ ਫਿਲਹਾਲ ਅੱਗ ‘ਤੇ ਕਾਬੂ ਪਾ ਲਿਆ ਹੈ ਅਤੇ ਅਧਿਕਾਰੀਆਂ ਵੱਲੋਂ ਸੜੇ ਰਿਕਾਰਡ ਸੰਬੰਧੀ ਜਾਂਚ ਸ਼ੁਰੂ ਕਰ ਦਿੱਤੀ ਗਈਜਾਣਕਾਰੀ ਅਨੁਸਾਰ, ਪੰਜਾਬੀ ਯੂਨੀਵਰਸਿਟੀ ਦੇ ਪ੍ਰਬੰਧਕੀ ਬਲਾਕ ਇਕ ਦੀ ਦੂਸਰੀ ਮੰਜ਼ਿਲ ਵਿਖੇ ਸਥਿਤ ਅਮਲਾ ਸ਼ਾਖਾ ਸੈਕਸ਼ਨ ਸੱਤ ਵਿੱਚ ਦੇ ਅੱਗ ਲੱਗਣ ਦੀ ਘਟਨਾ ਵਾਪਰੀ ਜਿਸ ਦਾ ਪਤਾ ਲੱਗਦਿਆਂ ਹੀ ਮੌਕੇ ‘ਤੇ ਮੌਜੂਦ ਸੁਰੱਖਿਆ ਮੁਲਾਜ਼ਮਾਂ ਵੱਲੋਂ ਆਪਣੇ ਇੰਚਾਰਜ ਨੂੰ ਜਾਣਕਾਰੀ ਦਿੱਤੀ ਗਈ। ਇਕੱਤਰ ਹੋਏ ਯੂਨੀਵਰਸਿਟੀ ਦੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਵੱਲੋਂ ਅੱਗ ‘ਤੇ ਕਾਬੂ ਪਾ ਲਿਆ ਗਿਆ।