Connect with us

Punjab

ਗੈਸ ਲੀਕ ਹੋਣ ਕਾਰਨ ਘਰ ਨੂੰ ਲੱਗੀ ਅੱਗ,ਪਰਿਵਾਰ ਦੇ ਤਿੰਨ ਮੈਂਬਰ ਬੁਰੀ ਤਰ੍ਹਾਂ ਝੁਲਸੇ

Published

on

6 ਜਨਵਰੀ 2024 :  ਜ਼ਿਲ੍ਹਾ ਤਰਨ ਤਾਰਨ ਅਧੀਨ ਆਉਂਦੇ ਪਿੰਡ ਭੈਣੀ ਮੱਸਾ ‘ਚ ਗੈਸ ਲੀਕ ਹੋਣ ਨਾਲ ਘਰ ਨੂੰ ਅੱਗ ਲੱਗੀ ਗਈ, ਜਿਸ ਦੌਰਾਨ ਇੱਕੋ ਪਰਿਵਾਰ ਦੇ ਤਿੰਨ ਮੈਂਬਰ ਬੁਰੀ ਤਰ੍ਹਾਂ ਝੁਲਸ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸਾ ਬੀਤੀ ਕੱਲ ਸ਼ਾਮ ਨੂੰ ਸਮਾਂ ਕਰੀਬ ਸਾਢੇ ਛੇ ਵਜੇ ਵਾਪਰਿਆ। ਇਸ ਹਾਦਸੇ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਰਘਬੀਰ ਸਿੰਘ ਪੁੱਤਰ ਬਖਸ਼ੀਸ਼ ਸਿੰਘ ਵਾਸੀ ਭੈਣੀ ਮੱਸਾ ਸਿੰਘ ਨੇ ਦੱਸਿਆ ਕਿ ਬੀਤੇ ਕੱਲ੍ਹ ਸ਼ਾਮ ਨੂੰ ਸਮਾਂ ਕਰੀਬ ਛੇ ਵਜੇ ਉਸ ਦੀਆਂ ਦੋਵੇਂ ਲੜਕੀਆਂ ਗੁਰਪ੍ਰੀਤ ਕੌਰ ਅਤੇ ਮਨਪ੍ਰੀਤ ਕੌਰ ਨੇ ਚਾਹ ਬਣਾਉਣ ਲਈ ਜਦੋਂ ਮਾਚਿਸ ਨਾਲ ਗੈਸ ਸਟੋਵ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਤਾਂ ਗੈਸ ਲੀਕ ਹੋਣ ਕਾਰਨ ਉਨ੍ਹਾਂ ਦੇ ਘਰ ਨੂੰ ਅੱਗ ਲੱਗ ਗਈ, ਜਿਸ ਵਿੱਚ ਉਸ ਦੀਆਂ ਦੋਵੇਂ ਧੀਆਂ ਅਤੇ ਉਹ ਖੁਦ ਬੁਰੀ ਤਰ੍ਹਾਂ ਝੁਲਸ ਗਏ ਅਤੇ ਉਨ੍ਹਾਂ ਦੇ ਘਰ ਦਾ ਸਾਰਾ ਸਮਾਨ ਸੜ੍ਹ ਕੇ ਸੁਆਹ ਹੋ ਗਿਆ। ਰਘਬੀਰ ਸਿੰਘ ਨੇ ਦੱਸਿਆ ਕਿ ਧਮਾਕਾ ਏਨਾ ਜ਼ਿਆਦਾ ਭਿਆਨਕ ਸੀ ਕਿ ਉਨ੍ਹਾਂ ਦੇ ਘਰ ਦੀਆਂ ਕੰਧਾਂ ਵੀ ਢਹਿ ਗਈਆਂ। ਦੱਸ ਦਈਏ ਕਿ ਰਘਬੀਰ ਗਰੀਬ ਪਰਿਵਾਰ ਨਾਲ ਸੰਬੰਧ ਰੱਖਦਾ ਹੈ ਅਤੇ ਉਹ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਰਿਹਾ ਹੈ|