Connect with us

Punjab

ਕਪੂਰਥਲਾ ਦੀ ਪੁਰਾਣੀ ਸਬਜ਼ੀ ਮੰਡੀ ‘ਚ ਲੱਗੀ ਅੱ+ਗ….

Published

on

2 ਨਵੰਬਰ 2023: ਕਪੂਰਥਲਾ ਦੀ ਪੁਰਾਣੀ ਸਬਜ਼ੀ ਮੰਡੀ ‘ਚ ਅੱਧੀ ਰਾਤ ਨੂੰ 5 ਦੁਕਾਨਾਂ ਨੂੰ ਭਿਆਨਕ ਅੱਗ ਲੱਗ ਗਈ। ਜਿਸ ਵਿੱਚ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਘਟਨਾ ਰਾਤ ਕਰੀਬ 2:30 ਵਜੇ ਦੀ ਦੱਸੀ ਜਾ ਰਹੀ ਹੈ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ 4 ਘੰਟੇ ਦੀ ਮੁਸ਼ੱਕਤ ਅਤੇ 2 ਫਾਇਰ ਇੰਜਣਾਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਇਆ। ਫਿਲਹਾਲ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।