Connect with us

Punjab

IG ਇੰਟੈਲੀਜੈਂਸ ਜਸਕਰਨ ਸਿੰਘ ਤੇ ਕਿਸਾਨ ਆਗੂਆਂ ਵਿਚਕਾਰ ਚਾਰ ਘੰਟੇ ਚੱਲੀ ਬੈਠਕ ਰਹੀ ਬੇਸਿੱਟਾ

Published

on

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਬਠਿੰਡਾ ਦੇ ਥਾਣਾ ਨਹੀਆਂ ਵਾਲਾ ਦਾ ਅਣਮਿੱਥੇ ਸਮੇਂ ਲਈ ਸੂਬਾ ਪੱਧਰੀ ਘਰਾਓ ਕਰਨ ਦਾ ਕੀਤਾ ਐਲਾਨ

ਮਾਮਲਾ ਕਿਸਾਨਾਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀ ਤੋਂ ਧੱਕੇ ਨਾਲ ਅੱਗ ਲਵਾਉਣ ਦਾ

ਕਿਸਾਨ ਜਥੇਬੰਦੀ ਗ੍ਰਿਫਤਾਰ ਕੀਤੇ ਦੋ ਕਿਸਾਨਾਂ ਦੀ ਰਿਹਾਈ ਦੀ ਮੰਗ ਤੇ ਅੜੇ

ਪ੍ਰਸ਼ਾਸਨ ਵੱਲੋਂ ਗ੍ਰਿਫਤਾਰ ਦੋ ਕਿਸਾਨਾਂ ਨੂੰ ਰਿਹਾ ਕਰਨ ਤੋਂ ਕੀਤਾ ਇਨਕਾਰ

ਪ੍ਰਸ਼ਾਸਨ ਨੇ ਕਿਹਾ ਹਿਰਾਸਤ ਚ ਲਏ 70 ਤੋਂ 80 ਕਿਸਾਨਾਂ ਨੂੰ ਜਲਦ ਰਿਹਾ ਕਰਨ ਦਾ ਕਿਸਾਨ ਜਥੇਬੰਦੀਆਂ ਨੂੰ ਦਿੱਤਾ ਸੀ ਭਰੋਸਾ

ਪਰ ਕਿਸਾਨ ਜਥੇਬੰਦੀ ਗ੍ਰਿਫਤਾਰ ਕੀਤੇ ਗਏ ਦੋ ਕਿਸਾਨ ਜਥੇਬੰਦੀਆਂ ਦੀ ਰਿਹਾਈ ਦੀ ਮੰਗ ਤੇ ਅੜੀ

8 ਨਵੰਬਰ 2023 (ਅਮਨਦੀਪ ਸਿੰਘ) : ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਸਕੱਤਰ ਕਾਕਾ ਸਿੰਘ ਕੋਟੜਾ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਦੱਸਿਆ ਕਿ ਅਧਿਕਾਰੀਆਂ ਨਾਲ ਹੋਈ ਬੈਠਕ ਬੇਸਿੱਟਾ ਰਹੀ ਹੈ ਉਹਨਾਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਅੱਗੇ ਇਹ ਮੰਗ ਰੱਖੀ ਗਈ ਸੀ ਕਿ ਗ੍ਰਿਫਤਾਰ ਕੀਤੇ ਗਏ ਦੋਵੇਂ ਕਿਸਾਨ ਰਿਹਾ ਕੀਤੇ ਜਾਣ ਪਰ ਪ੍ਰਸ਼ਾਸਨ ਅਧਿਕਾਰੀ ਹਿਰਾਸਤ ਚ ਲਏ ਗਏ 70 ਤੋਂ 80 ਕਿਸਾਨਾਂ ਨੂੰ ਰਿਹਾ ਕਰਨ ਦੀ ਗੱਲ ਆਖ ਰਹੇ ਸਨ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਕਾਕਾ ਸਿੰਘ ਕੋਟਾ ਨੇ ਕਿਹਾ ਕਿ ਕਰੀਬ ਚਾਰ ਘੰਟੇ ਚੱਲੀ ਇਸ ਮੀਟਿੰਗ ਵਿੱਚ ਕਿਸਾਨਾਂ ਨੂੰ ਹੀ ਦੋਸ਼ੀ ਠਹਿਰਾਉਣ ਦੀ ਕੋਸ਼ਿਸ਼ ਕੀਤੀ ਗਈ ਜਦੋਂ ਕਿ ਸਰਕਾਰ ਵੱਲੋਂ ਗਰੀਨ ਟਰਿਬਿਊਨਲ ਅਤੇ ਸੁਪਰੀਮ ਕੋਰਟ ਦੀਆਂ ਹਦਾਇਤਾਂ ਤੱਕ ਦੀ ਪਾਲਣਾ ਨਹੀਂ ਕੀਤੀ ਜਿਸ ਵਿੱਚ ਕਿਸਾਨਾਂ ਨੂੰ 200 ਰੁਪਏ ਬੋਨਸ ਪਰਾਲੀ ਦੀ ਸਾਂਭ ਸੰਭਾਲ ਹੀ ਦੇਣ ਲਈ ਕਿਹਾ ਗਿਆ ਸੀ ਜਿਸ ਦੀ ਅੱਜ ਗਰੀਨ ਟਰਿਬਨਲ ਵਿੱਚ ਤਾਰੀਕ ਵੀ ਸੀ ਪਰ ਸਰਕਾਰ ਉਲਟਾ ਕਿਸਾਨਾਂ ਨੂੰ ਦੋਸ਼ੀ ਠਹਿਰਾਉਣ ਤੇ ਲੱਗੀ ਹੋਈ ਹੈ|

ਪੰਜਾਬ ਦਾ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਾਉਣਾ ਚਾਹੁੰਦਾ ਪਰੰਤੂ ਉਹ ਬੇਵਸ ਹੈ ਸਰਕਾਰਾਂ ਕਿਸਾਨਾਂ ਦੀਆਂ ਬਾਂਹ ਨਹੀਂ ਫੜ ਰਹੀਆਂ ਜਿਸ ਕਰਕੇ ਮਜਬੂਰੀ ਬਣ ਗਈ ਹੈ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣਾ ਪ੍ਰਸ਼ਾਸਨ ਵੱਲੋਂ ਸਾਡੇ ਬੰਦਿਆਂ ਉੱਪਰ ਨਜਾਇਜ਼ ਪਰਚੇ ਦਰਜ ਕਰਕੇ ਫੜੋ ਫੜਾਈ ਸ਼ੁਰੂ ਕਰ ਦਿੱਤੀ ਹੈ

ਥਾਣਾ ਨੇਹੀਆਂ ਵਾਲਾ ਵਾਲੇ ਵਿਖੇ ਚੱਲ ਰਹੇ ਧਰਨੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਸੂਬਾ ਪੱਧਰੀ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਕਿ ਥਾਣਾ ਨਗੀਆਂ ਵਾਲਾ ਅੱਗੇ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ ਅਤੇ ਪੰਜਾਬ ਭਰ ਤੋਂ ਕਿਸਾਨ ਇਸ ਥਾਣੇ ਅੱਗੇ ਪਹੁੰਚ ਗਏ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕਰਨਗੇ