Punjab
ਡੇਅਰੀ ਫਾਰਮਰਾਂ ਨੂੰ ਕੁਸ਼ਲ ਮੈਨੇਜਰ ਬਣਾਉਣ ਲਈ ਚਾਰ ਹਫ਼ਤਿਆਂ ਦਾ ਡੇਅਰੀ ਉੱਦਮ ਸਿਖਲਾਈ ਕੋਰਸ 16 ਅਗਸਤ ਤੋਂ
ਪਟਿਆਲਾ:
ਡਿਪਟੀ ਡਾਇਰੈਕਟਰ ਡੇਅਰੀ ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ ਚਾਰ ਹਫ਼ਤਿਆਂ ਦਾ ਡੇਅਰੀ ਉੱਦਮ ਸਿਖਲਾਈ ਕੋਰਸ ਡੇਅਰੀ ਕਿਸਾਨਾਂ ਲਈ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਿਖਲਾਈ ਕੋਰਸ ਦੌਰਾਨ ਡੇਅਰੀ ਫਾਰਮਿੰਗ ਸ਼ੁਰੂ ਕਰਨ ਤੋਂ ਪਹਿਲਾਂ ਧਿਆਨ ਯੋਗ ਗੱਲਾਂ, ਦੁਧਾਰੂ ਪਸ਼ੂਆਂ ਦੀਆਂ ਨਸਲਾਂ, ਨਸਲ ਸੁਧਾਰ ਲਈ ਨਸਲਕਸ਼ੀ, ਬਨਾਵਟੀ ਗਰਭਾਦਾਨ, ਸਾਰਾ ਸਾਲ ਹਰਾ ਚਾਰਾ ਪੈਦਾ ਕਰਨ ਦੀ ਵਿਉਂਤਬੰਦੀ, ਪਸ਼ੂਆਂ ਦੀ ਆਮ ਬਿਮਾਰੀਆਂ ਬਾਰੇ, ਦੁੱਧ ਦੀ ਫੈਟ/ਐਸ.ਐਨ. ਐਫ ਬਾਰੇ, ਦੁੱਧ ਤੋਂ ਦੁੱਧ ਪਦਾਰਥ ਤਿਆਰ ਕਰਨ ਬਾਰੇ, ਗੰਢੋਇਆਂ ਦੀ ਖਾਦ ਤਿਆਰ ਕਰਨ ਬਾਰੇ, ਸੰਤੁਲਿਤ ਪਸ਼ੂ ਖੁਰਾਕ ਤਿਆਰ ਕਰਨ ਅਤੇ ਵਰਤੋਂ, ਸਾਫ਼ ਦੁੱਧ ਪੈਦਾ ਕਰਨ, ਡੇਅਰੀ ਫਾਰਮਿੰਗ ਦੀ ਆਰਥਿਕਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਸਕੀਮ ਤਹਿਤ ਮਿਤੀ 16 ਅਗਸਤ ਤੋਂ ਚਾਰ ਹਫ਼ਤੇ ਦਾ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡੇਅਰੀ ਉੱਦਮ ਸਿਖਲਾਈ ਕੋਰਸ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੇਂਦਰ, ਬੀਜਾ (ਲੁਧਿਆਣਾ) ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਜਿਸਦੀ ਜਨਰਲ ਜਾਤੀ ਲਈ ਫ਼ੀਸ 5 ਹਜ਼ਾਰ ਰੁਪਏ ਅਤੇ ਅਨੁਸੂਚਿਤ ਜਾਤੀ ਲਈ 4 ਹਜ਼ਾਰ ਰੁਪਏ ਹੈ। ਸਿਖਲਾਈ ਕੋਰਸ ਲਈ ਉਮੀਦਵਾਰਾਂ ਦੀ ਕਾਊਂਸਲਿੰਗ 16 ਅਗਸਤ ਨੂੰ ਸਵੇਰੇ 10 ਵਜੇ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੇਂਦਰ, ਬੀਜਾ (ਜ਼ਿਲ੍ਹਾ ਲੁਧਿਆਣਾ) ਵਿਖੇ ਕੀਤੀ ਜਾਣੀ ਹੈ। ਸਿਖਲਾਈ ਲਈ ਘੱਟੋ ਘੱਟ ਯੋਗਤਾ ਦਸਵੀਂ ਪਾਸ ਹੈ ਅਤੇ ਉਮੀਦਵਾਰ ਪੇਂਡੂ ਖੇਤਰ ਨਾਲ ਸਬੰਧ ਰੱਖਦਾ ਹੋਵੇ।
ਸਿੱਖਿਆਰਥੀਆਂ ਲਈ ਟ੍ਰੇਨਿੰਗ ਦੀ ਉਮਰ 18 ਤੋਂ 45 ਸਾਲ ਹੈ ਅਤੇ ਲਾਭਪਾਤਰੀ ਕੋਲ 5 ਜਾਂ 5 ਤੋਂ ਵੱਧ ਦੁਧਾਰੂ ਪਸ਼ੂ ਰੱਖੇ ਹੋਣੇ ਚਾਹੀਦੇ ਹਨ। ਲਾਭਪਾਤਰੀ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਪਟਿਆਲਾ, ਕੁਆਟਰ ਨੰਬਰ 313-321, ਬਲਾਕ-1, ਘਲੋੜੀ ਗੇਟ, ਪਟਿਆਲਾ ਪਾਸੋਂ 100 ਰੁਪਏ ਪ੍ਰਾਸਪੈਕਟਸ ਪ੍ਰਾਪਤ ਕਰਕੇ ਕਾਊਂਸਲਿੰਗ/ਚੋਣ ਦੀ ਮਿਤੀ ਤੋਂ ਪਹਿਲਾਂ ਅਪਲਾਈ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਚਾਹਵਾਨ ਫ਼ੋਨ ਨੰਬਰ 81461-00543 ‘ਤੇ ਸੰਪਰਕ ਕਰ ਸਕਦੇ ਹਨ।
