Connect with us

Punjab

ਗੋਲਡੀ ਬਰਾੜ ਗੈਂਗ ਦਾ ਇੱਕ ਸਾਥੀ ਗ੍ਰਿਫ਼ਤਾਰ

Published

on

PUNJAB : ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਵਿਦੇਸ਼ੀ ਮੂਲ ਦੇ ਅੱਤਵਾਦੀ ਗੋਲਡੀ ਬਰਾੜ ਗੈਂਗ ਦੇ ਲਾਰੈਂਸ ਬਿਸ਼ਨੋਈ ਅਤੇ ਜੇਲ੍ਹ ਵਿੱਚ ਬੰਦ ਗੈਂਗਸਟਰ ਦੀਪਕ ਟੀਨੂੰ ਦੇ ਇੱਕ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ।

ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਨੇ ਮੋਹਾਲੀ ਦੇ ਰਹਿਣ ਵਾਲੇ ਵਿਜੇ ਨਾਂ ਦੇ ਗੈਂਗਸਟਰ ਨੂੰ ਗ੍ਰਿਫਤਾਰ ਕੀਤਾ ਹੈ। ਇਹ ਗੈਂਗਸਟਰ ਜੇਲ ‘ਚ ਬੰਦ ਦੀਪਕ ਟੀਨੂੰ ਦੇ ਇਸ਼ਾਰੇ ‘ਤੇ ਕੰਮ ਕਰਦਾ ਸੀ। ਉਹ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਮੈਂਬਰ ਹੈ। ਉਸ ਨੂੰ ਬੰਬੀਹਾ ਗੈਂਗ ਦੇ ਮੈਂਬਰਾਂ ਨੂੰ ਮਾਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ। ਉਹ ਮੁਹਾਲੀ ਦੇ ਪਿੰਡ ਮੈਮੰਦਪੁਰ ਦਾ ਰਹਿਣ ਵਾਲਾ ਹੈ। ਪੁਲਸ ਨੇ ਉਸ ਦੇ ਕਬਜ਼ੇ ‘ਚੋਂ ਇਕ ਪਿਸਤੌਲ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

 

DGP ਗੌਰਵ ਯਾਦਵ ਨੇ ਦਿੱਤੀ ਜਾਣਕਾਰੀ

ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਮੇਮੰਦਪੁਰ, ਐਸ.ਏ. ਐੱਸ.ਨਗਰ ਦਾ ਰਹਿਣ ਵਾਲਾ ਹੈ|  ਉਸ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਵਿੱਚ ਕਈ ਘਿਨਾਉਣੇ ਅਪਰਾਧਾਂ ਦੇ ਕੇਸ ਦਰਜ ਹਨ। ਪੁਲੀਸ ਟੀਮ ਨੇ ਉਸ ਦੇ ਕਬਜ਼ੇ ਵਿੱਚੋਂ 30 ਬੋਰ ਦਾ ਇੱਕ ਪਿਸਤੌਲ ਅਤੇ 5 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਡੀ.ਜੀ. ਪੀ ਗੌਰਵ ਯਾਦਵ ਨੇ ਦੱਸਿਆ ਕਿ ਠੋਸ ਸੂਚਨਾ ‘ਤੇ ਕਾਰਵਾਈ ਕਰਦਿਆਂ ਏ.ਡੀ.ਜੀ.ਪੀ. ਪ੍ਰਮੋਦ ਭਾਨ ਦੀ ਦੇਖ-ਰੇਖ ਹੇਠ ਏ.ਜੀ.ਟੀ.ਐਫ. ਟੀਮਾਂ ਨੇ ਰਾਜਪੁਰਾ-ਚੰਡੀਗੜ੍ਹ ਹਾਈਵੇ ‘ਤੇ ਗਗਨ ਚੌਕ ਨੇੜੇ ਜਾਲ ਵਿਛਾ ਕੇ ਮੁਲਜ਼ਮ ਨੂੰ ਪਿਸਤੌਲ ਸਮੇਤ ਕਾਬੂ ਕਰ ਲਿਆ। ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀ ਨੂੰ ਉਸਦੇ ਜੇਲ/ਵਿਦੇਸ਼ੀ ਹੈਂਡਲਰਾਂ ਨੇ ਵਿਰੋਧੀ ਬੰਬੀਹਾ ਗੈਂਗ ਦੇ ਮੈਂਬਰਾਂ ਨੂੰ ਮਾਰਨ ਦਾ ਕੰਮ ਸੌਂਪਿਆ ਸੀ।