Connect with us

Punjab

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਕਤਲ ਮਾਮਲੇ ‘ਚ ਇੱਕ ਗੈਂਗਸਟਰ ਗ੍ਰਿਫ਼ਤਾਰ

Published

on

PUNJAB : ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਅੰਮ੍ਰਿਤਸਰ ਦੇ ਰਹਿਣ ਵਾਲੇ ਇੱਕ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਗੈਂਗਸਟਰ ਦੀ ਪਛਾਣ ਸਵਰਨਦੀਪ ਸਿੰਘ ਵਾਸੀ ਪ੍ਰੀਤਮ ਐਨਕਲੇਵ, ਗੋਲਡਨ ਗੇਟ, ਅੰਮ੍ਰਿਤਸਰ ਵਜੋਂ ਹੋਈ ਹੈ। ਸੰਦੀਪ ਦੇ ਕਤਲ ਤੋਂ ਬਾਅਦ ਉਹ ਫਰਾਰ ਸੀ। ਕਤਲ ਦੇ ਛੇ ਮਹੀਨੇ ਬਾਅਦ ਅਦਾਲਤ ਨੇ ਉਸ ਨੂੰ ਭਗੌੜਾ ਕਰਾਰ ਕਰ ਦਿੱਤਾ ਸੀ| ਜਿਸ ਤੋਂ ਬਾਅਦ ਹੁਣ ਪੁਲਿਸ ਨੇ ਉਸ ਨੂੰ ਅੰਮ੍ਰਿਤਸਰ ਨੇੜਿਓਂ ਗ੍ਰਿਫਤਾਰ ਕਰ ਲਿਆ ਹੈ।

ਜ਼ਿਕਰਯੋਗ ਹੈ ਕਿ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੀ 14 ਮਾਰਚ 2022 ਨੂੰ ਨਕੋਦਰ ਦੇ ਪਿੰਡ ਮੱਲੀਆਂ ਵਿਖੇ 5 ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਹ ਘਟਨਾ ਸ਼ਾਮ 6 ਵਜੇ ਦੇ ਕਰੀਬ ਉਸ ਸਮੇਂ ਵਾਪਰੀ ਸੀ ਜਦੋਂ ਸੰਦੀਪ ਪਿੰਡ ‘ਚ ਚੱਲ ਰਹੇ ਟੂਰਨਾਮੈਂਟ ‘ਚ ਪੁੱਜਾ ਸੀ। ਮੈਚ ਦੌਰਾਨ ਅੰਨ੍ਹੇਵਾਹ ਗੋਲੀਬਾਰੀ ਕਾਰਨ ਸਟੇਡੀਅਮ ਵਿੱਚ ਹਫੜਾ-ਦਫੜੀ ਮੱਚ ਗਈ ਸੀ।

ਹਮਲਾਵਰ ਚਿੱਟੇ ਰੰਗ ਦੀ ਕਾਰ ਵਿੱਚ ਆਏ ਸਨ। ਉਨ੍ਹਾਂ ਨੇ ਸੰਦੀਪ ‘ਤੇ ਕਰੀਬ 20 ਰਾਉਂਡ ਫਾਇਰ ਕੀਤੇ ਸਨ। ਉਸ ਦੇ ਮੂੰਹ ਤੋਂ ਲੈ ਕੇ ਛਾਤੀ ਤੱਕ ਗੋਲੀਆਂ ਮਾਰੀਆਂ ਗਈਆਂ ਸਨ।