Jalandhar
ਬਰਫ਼ ਬਣਾਉਣ ਵਾਲੀ ਫੈਕਟਰੀ ‘ਚ ਹੋਈ ਗੈਸ ਲੀਕ, ਇਲਾਕੇ ‘ਚ ਮਚੀ ਹੜਕੰਪ…

ਜਲੰਧਰ 17june 2023 : ਲੁਧਿਆਣਾ ਤੋਂ ਬਾਅਦ ਹੁਣ ਜਲੰਧਰ ਦੀ ਇੱਕ ਫੈਕਟਰੀ ਵਿੱਚੋਂ ਗੈਸ ਲੀਕ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਸਵੇਰੇ ਕਰੀਬ 7:30 ਵਜੇ ਲਾਡੋਵਾਲੀ ਰੋਡ ‘ਤੇ ਸਥਿਤ ਦਸਮੇਸ਼ ਨਗਰ ‘ਚ ਆਈਸ ਫੈਕਟਰੀ ‘ਚੋਂ ਗੈਸ ਲੀਕ ਹੋ ਗਈ, ਜਿਸ ਤੋਂ ਬਾਅਦ ਇਲਾਕੇ ‘ਚ ਹੜਕੰਪ ਮਚ ਗਿਆ। ਇਸ ਘਟਨਾ ਤੋਂ ਬਾਅਦ ਇਲਾਕਾ ਨਿਵਾਸੀਆਂ ਨੂੰ ਸਾਹ ਲੈਣ ਵਿੱਚ ਦਿੱਕਤ ਆਉਣੀ ਸ਼ੁਰੂ ਹੋ ਗਈ ਅਤੇ ਅੱਖਾਂ ਵਿੱਚ ਜਲਨ ਹੋਣ ਲੱਗੀ।ਦੂਜੇ ਪਾਸੇ ਕੁਝ ਲੋਕਾਂ ਦੀ ਸਿਹਤ ਵੀ ਕਾਫੀ ਖਰਾਬ ਹੋ ਗਈ।
ਇਲਾਕਾ ਵਾਸੀਆਂ ਨੇ ਦੱਸਿਆ ਕਿ ਸ਼ਾਮ ਕਰੀਬ 7.30 ਵਜੇ ਤੋਂ ਗੈਸ ਲੀਕ ਹੋ ਰਹੀ ਹੈ। ਇਸ ਗੈਸ ਕਾਰਨ ਸਾਡੀਆਂ ਅੱਖਾਂ ‘ਚ ਜਲਣ ਸ਼ੁਰੂ ਹੋ ਗਈ ਅਤੇ ਸਾਹ ਲੈਣ ‘ਚ ਤਕਲੀਫ ਹੋਣ ਲੱਗੀ, ਇਸ ਦੇ ਨਾਲ ਹੀ ਕੁਝ ਲੋਕਾਂ ਨੂੰ ਉਲਟੀਆਂ ਵੀ ਹੋਣ ਲੱਗੀਆਂ।