Connect with us

Punjab

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 535 ਵੇ ਵਿਆਹ ਪੁਰਬ ਤੇ ਬਟਾਲਾ ਚ ਸਾਜਿਆ ਗਿਆ ਇਕ ਮਹਾਨ ਨਗਰ ਕੀਰਤਨ

Published

on

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 535 ਵੇ ਵਿਆਹ ਪੁਰਬ ਨੂੰ ਲੈਕੇ ਅੱਜ ਲੱਖਾਂ ਦੀ ਤਾਦਾਦ ਚ ਸੰਗਤ ਬਟਾਲਾ ਵਿਖੇ ਗੁਰੂਦਵਾਰਾ ਸ਼੍ਰੀ ਡੇਰਾ ਸਾਹਿਬ ਅਤੇ ਸ਼੍ਰੀ ਕੰਧ ਸਾਹਿਬ ਵਿਖੇ ਨੱਤਮਸਤਕ ਹੋਣ ਪਹੁਚੀ ਹੈ ਜਿਥੇ ਬੀਤੇ ਕਲ ਸੁਲਤਾਨਪੁਰ ਲੋਧੀ ਤੋਂ ਇਕ ਬਰਾਤ ਰੂਪੀ ਮਹਾਨ ਨਗਰ ਕੀਰਤਨ ਦੇਰ ਰਾਤ ਬਟਾਲਾ ਪਹੁਚਿਆ ਉਥੇ ਹੀ ਅੱਜ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਲੈਕੇ ਗੁਰੂਦਵਾਰਾ ਸ਼੍ਰੀ ਡੇਰਾ ਸਾਹਿਬ ਜੋ ਮਾਤਾ ਸੁਲੱਖਣੀ ਜੀ ਦਾ ਜਨਮ ਆਸਥਾ ਅਤੇ ਉਥੇ ਹੀ ਗੁਰੂ ਨਾਨਕ ਸਾਹਿਬ ਦੇ ਅਨਦ ਕਾਰਜ਼ ਹੋਏ ਉਸ ਧਾਰਮਿਕ ਅਸਥਾਨ ਤੋਂ ਅੱਜ ਇਕ ਮਹਾਨ ਨਗਰ ਕੀਰਤਨ ਅਰਦਾਸ ਉਪਰੰਤ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਪੰਜ ਪਿਆਰਾਂ ਦੀ ਅਗਵਾਈ ਚ ਆਰੰਭ ਹੋਇਆ ਅਤੇ ਅੱਜ ਪੂਰਾ ਦਿਨ ਇਹ ਨਗਰ ਕੀਰਤਨ ਬਟਾਲਾ ਦੇ ਬਾਜ਼ਾਰਾਂ ਚ ਹੁੰਦਾ ਹੋਇਆ ਦੇਰ ਸ਼ਾਮ ਗੁਰੂਦਵਾਰਾ ਸ਼੍ਰੀ ਕੰਧ ਸਾਹਿਬ ਵਿਖੇ ਸੰਪੂਰਨ ਹੋਵੇਗਾ | ਉਥੇ ਹੀ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਪਹੁਚੇ ਅਤੇ ਐਸਜੀਪੀਸੀ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਪੁਰਬ ਨੂੰ ਮਨਾਉਣ ਲਈ ਲੱਖਾਂ ਦੀ ਤਾਦਾਦ ਚ ਸੰਗਤ ਦੀ ਆਮਦ ਹੈ ਅਤੇ ਉਹਨਾਂ ਵਲੋਂ ਵੀ ਇੰਤਜ਼ਾਮ ਪੂਰੇ ਕੀਤੇ ਗਏ ਹਨ | ਉਥੇ ਹੀ ਉਹਨਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਦਿਤੇ ਉਪਦੇਸ਼ਾ ਨਾਲ ਹਰ ਸਿੱਖ ਨੂੰ ਜੋੜਨ ਦੀ ਲੋੜ ਹੈ ਅਤੇ ਉਥੇ ਹੀ ਇਸ ਪੁਰਬ ਨੂੰ ਲੈਕੇ ਸੰਗਤ ਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਇਸ ਨਗਰ ਕੀਰਤਨ ਚ ਵੱਡੀ ਗਿਣਤੀ ਚ ਸੰਗਤ ਨਤਮਸਤਕ ਹੋਣ ਪਹੁਚੀ ਅਤੇ ਬਟਾਲਾ ਦੇ ਲੋਕਾਂ ਵਲੋਂ ਵੀ ਜਗਾਹ ਜਗਾਹ ਤੇ ਸੰਗਤ ਦੇ ਸਵਾਗਤ ਲਈ ਲੰਗਰ ਆਦਿ ਸੇਵਾ ਅਤੇ ਜੀ ਆਈਆਂ ਨੂੰ ਕੀਤਾ ਜਾ ਰਿਹਾ ਹੈ |